70ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ: ਫੁੱਟਬਾਲ ਅੰਡਰ-14 ਲੜਕਿਆਂ ਵਿੱਚ ਪੀ.ਆਈ.ਐੱਸ. ਸ੍ਰੀ ਆਨੰਦਪੁਰ ਸਾਹਿਬ ਨੇ ਜਿੱਤਿਆ ਚੈਂਪੀਅਨ ਦਾ ਖ਼ਿਤਾਬ
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਹਾਸਲ ਕੀਤਾ ਦੂਜਾ ਸਥਾਨ, ਖਾਲਸਾ ਅਕੈਡਮੀ ਸ਼ਹੀਦ ਭਗਤ ਸਿੰਘ ਨਗਰ ਤੀਜੇ ਸਥਾਨ ’ਤੇ ਰਹੀ; ਨੈਸ਼ਨਲ ਕੈਂਪ ਲਈ ਖਿਡਾਰੀਆਂ ਦੀ ਕੀਤੀ ਚੋਣ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 2 ਅਕਤੂਬਰ,2026
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਕਰਵਾਈਆਂ ਗਈਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਅੰਡਰ-14 ਲੜਕਿਆਂ ਦੇ ਫੁੱਟਬਾਲ ਮੁਕਾਬਲੇ ਸ਼ਾਨਦਾਰ ਢੰਗ ਨਾਲ ਸੰਪੰਨ ਹੋਏ। ਰੋਮਾਂਚਕ ਮੁਕਾਬਲਿਆਂ ਦੌਰਾਨ ਪੀ.ਆਈ.ਐੱਸ. ਸ੍ਰੀ ਆਨੰਦਪੁਰ ਸਾਹਿਬ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ, ਜਦਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਉਪ-ਜੇਤੂ ਰਹੀ ਅਤੇ ਖਾਲਸਾ ਅਕੈਡਮੀ ਸ਼ਹੀਦ ਭਗਤ ਸਿੰਘ ਨਗਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਹ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ੍ਰੀਮਤੀ ਅਨੀਤਾ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਲਖਵੀਰ ਸਿੰਘ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ੍ਰੀਮਤੀ ਦਵਿੰਦਰ ਕੌਰ ਦੀ ਅਗਵਾਈ ਹੇਠ ਸਫ਼ਲਤਾਪੂਰਵਕ ਕਰਵਾਇਆ ਗਿਆ। ਸਮਾਪਤੀ ਸਮਾਰੋਹ ਦੌਰਾਨ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਲਖਵੀਰ ਸਿੰਘ ਵੱਲੋਂ ਕੀਤੀ ਗਈ।
ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਲਖਵੀਰ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਬੱਚਿਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ, ਮਿਹਨਤ ਅਤੇ ਮਿਲਵਰਤਣ ਵਰਗੇ ਗੁਣ ਵਿਕਸਿਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਖੇਡਾਂ ਦਾ ਵਿਸ਼ੇਸ਼ ਮਹੱਤਵ ਹੈ ਅਤੇ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਵਿਦਿਆਰਥੀਆਂ ਨੂੰ ਵਧੇਰੇ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ।
ਫਾਈਨਲ ਮੁਕਾਬਲੇ ਵਿੱਚ ਪੀ.ਆਈ.ਐੱਸ. ਸ੍ਰੀ ਆਨੰਦਪੁਰ ਸਾਹਿਬ ਨੇ ਜਿੱਤਿਆ ਖ਼ਿਤਾਬ
ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿੱਚ ਪੀ.ਆਈ.ਐੱਸ. ਸ੍ਰੀ ਆਨੰਦਪੁਰ ਸਾਹਿਬ ਦੀ ਟੀਮ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੂੰ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਦੂਜਾ ਅਤੇ ਖਾਲਸਾ ਅਕੈਡਮੀ ਸ਼ਹੀਦ ਭਗਤ ਸਿੰਘ ਨਗਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਟੂਰਨਾਮੈਂਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਵਿੱਚੋਂ ਨੈਸ਼ਨਲ ਕੈਂਪ ਲਈ ਵੀ ਚੋਣ ਕੀਤੀ ਗਈ, ਜੋ ਖਿਡਾਰੀਆਂ ਲਈ ਮਾਣ ਵਾਲੀ ਗੱਲ ਹੈ।
ਇਸ ਮੌਕੇ ਪੰਜਾਬ ਰਾਜ ਵੱਲੋਂ ਨਿਯੁਕਤ ਅਧਿਕਾਰੀਆਂ ਅਤੇ ਚੋਣਕਾਰਾਂ ਵਿੱਚ ਲੈਕਚਰਾਰ ਇਕਬਾਲ ਸਿੰਘ, ਲੁਧਿਆਣਾ (ਆਬਜ਼ਰਵਰ), ਚਿਰੰਜੀ ਲਾਲ, ਲੁਧਿਆਣਾ, ਡਾ. ਪਰਿੰਦਰ ਸਿੰਘ ਸੰਧੂ, ਮੋਹਾਲੀ, ਲੈਕਚਰਾਰ ਬਲਜਿੰਦਰ ਸਿੰਘ, ਬਰਨਾਲਾ ਅਤੇ ਅਮਰਜੀਤ ਸਿੰਘ ਮੂਸਾਪੁਰ ਬਤੌਰ ਅਧਿਕਾਰੀ ਅਤੇ ਚੋਣਕਾਰ ਹਾਜ਼ਰ ਸਨ।
ਇਸ ਤੋਂ ਇਲਾਵਾ ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਸਿੰਘ ਖਟਕੜ, ਦਲਜੀਤ ਸਿੰਘ ਢੋਲਾ, ਜ਼ਿਲ੍ਹਾ ਖੇਡ ਕੋਆਰਡੀਨੇਟਰ ਦਵਿੰਦਰ ਕੌਰ, ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ, ਜਨਰਲ ਸਕੱਤਰ ਡੀ.ਟੀ.ਸੀ., ਦਿਨੇਸ਼ ਗੌਤਮ, ਸੰਜੀਵ ਕੁਮਾਰ, ਹੈੱਡਮਾਸਟਰ ਗੁਰਪ੍ਰੀਤ ਸਿੰਘ ਸੈਂਪਲਾ, ਕਰਮਜੀਤ ਕੌਰ ਡੀ.ਪੀ.ਈ., ਲੈਕਚਰਾਰ ਸਰਬਜੀਤ ਕਰ, ਪੁਸ਼ਪਿੰਦਰ ਕੌਰ, ਕਿਰਨਜੀਤ ਕੌਰ ਨਿੱਘੀ, ਕੁਲਵਿੰਦਰ ਸਿੰਘ, ਦੇਸ ਰਾਜ, ਜਗਸ਼ੀਰ ਸਿੰਘ, ਨਵਦੀਪ ਸਿੰਘ ਡੀ.ਪੀ.ਈ., ਬਲਵੀਰ ਸਿੰਘ ਮੀਲੂ, ਸੁਨੀਤਾ ਠਾਕੁਰ, ਹਰਮੇਸ਼ ਲਾਲ ਪੀ.ਟੀ.ਆਈ. ਬੰਗਾ, ਮੱਖਣ ਸਿੰਘ ਬਖਲੌਰ, ਨੀਰਜ ਵਸ਼ਿਸ਼ਟ, ਲੈਕਚਰਾਰ ਬਲਦੇਵ ਰਾਜ, ਕਿਰਨ ਬਾਲਾ, ਬਲਜੀਤ ਕੁਮਾਰ ਹੈੱਡਮਾਸਟਰ, ਸਿਮਰਨਜੀਤ ਕੌਰ, ਰੁਪਿੰਦਰ ਕੌਰ, ਗੁਰਜੀਤ ਕੌਰ, ਰਾਜਵੀਰ ਮੌਰ, ਪੂਨਮ ਰਾਣੀ, ਜਸਵਿੰਦਰ ਕੌਰ, ਕਪਿਲ ਦੁੱਗਲ, ਸੁਖਵਿੰਦਰ ਸਿੰਘ ਕਾਹਮਾ, ਮਨਜੀਤ ਸਿੰਘ, ਸੁਮੇਸ਼ ਬਾਲੀ ਅਤੇ ਰਾਕੇਸ਼ ਕੁਮਾਰ ਗੰਗੜ ਸਮੇਤ ਵੱਖ-ਵੱਖ ਸਕੂਲਾਂ ਦੇ ਡੀ.ਪੀ.ਈ., ਪੀ.ਟੀ.ਆਈ., ਅਧਿਕਾਰੀ ਅਤੇ ਸ਼ਹਿਰ ਵਾਸੀ ਹਾਜ਼ਰ ਸਨ।
ਟੂਰਨਾਮੈਂਟ ਦੀ ਸਫ਼ਲ ਸਮਾਪਤੀ ਨਾਲ ਜਿੱਥੇ ਨੌਜਵਾਨ ਖਿਡਾਰੀਆਂ ਦੀ ਖੇਡ ਪ੍ਰਤਿਭਾ ਨੂੰ ਉਤਸ਼ਾਹ ਮਿਲਿਆ, ਉੱਥੇ ਹੀ ਨੈਸ਼ਨਲ ਕੈਂਪ ਲਈ ਹੋਈ ਚੋਣ ਨੇ ਉਨ੍ਹਾਂ ਦੇ ਭਵਿੱਖ ਵਿੱਚ ਹੋਰ ਉੱਚੀਆਂ ਖੇਡ ਪ੍ਰਾਪਤੀਆਂ ਵੱਲ ਵਧਣ ਦੀਆਂ ਉਮੀਦਾਂ ਨੂੰ ਵੀ ਹੁਲਾਰਾ ਦਿੱਤਾ।