‘ਆਕਸਫੋਰਡ ਸਕੂਲ ਭਗਤਾ ਭਾਈ ਦੇ ਅਧਿਆਪਕਾਂ ਨੇ ਹਾਕੀ ਵਿੱਚ ਜਿੱਤਿਆ ਸੋਨੇ ਤੇ ਚਾਂਦੀ ਦਾ ਤਗਮਾ
ਅਸ਼ੋਕ ਵਰਮਾ
ਭਗਤਾ ਭਾਈ, 23 ਨਵੰਬਰ 2026 :‘ਦਾ ਆਕਸਫ਼ੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ’ ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ ਜਿਸ ਦੇ ਵਿਦਿਆਰਥੀ ਹੀ ਨਹੀਂ ਅਧਿਆਪਕ ਵੀ ਮਾਣ ਮੱਤੀਆਂ ਪ੍ਰਾਪਤੀਆਂ ਕਰਦੇ ਹਨ।17 ਤੋਂ 23 ਨਵੰਬਰ ਤੱਕ ਚੱਲੀਆਂ ‘ਖੇਡਾਂ ਵਤਨ ਪੰਜਾਬ’ ਦੀਆਂ ਦੇ ਮੁਕਾਬਲੇ ਰਾਜਿੰਦਰਾ ਕਾਲਜ, ਬਠਿੰਡਾ ਵਿਖੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਹਾਕੀ (ਔਰਤਾਂ) ਦੇ ਓਪਨ ਮੁਕਾਬਲੇ ਵੀ ਕਰਵਾਏ ਗਏ।ਜਿਸ ਵਿੱਚ 31-40 ਸਾਲ ਤੱਕ ਦੀਆਂ ਖਿਡਾਰਨਾਂ ਨੇ ਹਿੱਸਾ ਲਿਆ।ਇੱਥੇ ਦੱਸਣਾ ਵਰਨਣਯੋਗ ਹੈ ਕਿ ਆਕਸਫ਼ੋਰਡ ਦੀ ਅਧਿਆਪਕਾ ਮਨਪ੍ਰੀਤ ਕੌਰ ਨੇ ਇਸ ਟੂਰਨਾਮੈਂਟ ਵਿੱਚ ਸੋਨ ਤਮਗਾ ਅਤੇ ਕਰਮਵੀਰ ਕੌਰ ਨੇ ਸਿਲਵਰ ਤਮਗਾ ਹਾਸਲ ਕਰਕੇ ਰਾਜ ਪੱਧਰੀ ਖੇਡਾਂ ਵਿੱਚ ਆਪਣਾ ਸਥਾਨ ਬਣਾ ਲਿਆ ਹੈ।
ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਕਿਹਾ ਕਿ ਸੰਸਥਾ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਦੋ ਅਧਿਆਪਕਾਂ ਨੇ ਇਹ ਮਾਣਮੱਤੀ ਪ੍ਰਾਪਤੀ ਕੀਤੀ ਹੈ। ਪ੍ਰਿੰਸੀਪਲ ਸ੍ਰੀ ਬਾਂਸਲ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਸਿੱਖਣ ਦੀ ਅਤੇ ਪ੍ਰਾਪਤੀ ਦੀ ਕੋਈ ਉਮਰ –ਸੀਮਾ ਨਹੀਂ ਹੁੰਦੀ ਬਲਕਿ ਸਿਰਫ਼ ਤੇ ਸਿਰਫ਼ ਦ੍ਰਿੜਤਾ ਅਤੇ ਲਗਨ ਦੀ ਜਰੂਰਤ ਹੁੰਦੀ ਹੈ।ਇਸ ਲਈ ਜੋ ਵੀ ਕੰਮ ਕਰੋ ਲਗਨ ਨਾਲ ਕਰੋ, ਸਫ਼ਲਤਾ ਜ਼ਰੂਰ ਮਿਲੇਗੀ।ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਸ. ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ) ,ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਅਤੇ ਕੁਆਰਡੀਨੇਟਰਜ਼ ਨੇ ਵੀ ਦੋਨਾਂ ਅਧਿਆਪਕਾਵਾਂ ਨੂੰ ਵਧਾਈ ਦਿੱਤੀ।