Big Breaking: ਪੰਜਾਬ ਕੇਡਰ ਦੇ ਸੀਨੀਅਰ IPS ਅਫ਼ਸਰ ਬਣੇ RAW ਦੇ ਨਵੇਂ ਚੀਫ਼
ਚੰਡੀਗੜ੍ਹ, 28 ਜੂਨ 2025- ਕੇਂਦਰ ਸਰਕਾਰ ਨੇ ਪੰਜਾਬ ਕੇਡਰ ਦੇ ਸੀਨੀਅਰ ਆਈਪੀਐਸ ਅਧਿਕਾਰੀ ਪਰਾਗ ਜੈਨ ਨੂੰ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਦਾ ਨਵਾਂ ਮੁਖੀ ਨਿਯੁਕਤ ਕੀਤਾ ਹੈ। ਪਰਾਗ ਜੈਨ ਮੌਜੂਦਾ ਰਾਅ ਮੁਖੀ ਰਵੀ ਸਿਨਹਾ ਦੀ ਥਾਂ ਲੈਣਗੇ, ਜਿਨ੍ਹਾਂ ਦਾ ਮੌਜੂਦਾ ਕਾਰਜਕਾਲ 30 ਜੂਨ ਨੂੰ ਖਤਮ ਹੋ ਰਿਹਾ ਹੈ। ਜੈਨ 1 ਜੁਲਾਈ, 2025 ਨੂੰ ਦੋ ਸਾਲਾਂ ਦੇ ਨਿਸ਼ਚਿਤ ਕਾਰਜਕਾਲ ਲਈ ਅਹੁਦਾ ਸੰਭਾਲਣਗੇ।
ਪਰਾਗ ਜੈਨ ਕੌਣ ਹਨ?
ਪਰਾਗ ਜੈਨ 1989 ਬੈਚ ਦੇ ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਹਨ। ਪਰਾਗ ਜੈਨ ਚੰਡੀਗੜ੍ਹ ਦੇ ਐਸਐਸਪੀ ਵਜੋਂ ਸੇਵਾ ਨਿਭਾ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਨੇਡਾ ਅਤੇ ਸ਼੍ਰੀਲੰਕਾ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ ਹੈ। ਪਰਾਗ ਜੈਨ ਜੰਮੂ-ਕਸ਼ਮੀਰ ਵਿੱਚ ਵੀ ਤਾਇਨਾਤ ਰਹੇ ਹਨ, ਅੱਤਵਾਦ ਵਿਰੋਧੀ ਰਣਨੀਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਵਰਤਮਾਨ ਵਿੱਚ ਏਵੀਏਸ਼ਨ ਰਿਸਰਚ ਸੈਂਟਰ (ਏਆਰਸੀ) ਦੇ ਮੁਖੀ ਵਜੋਂ ਕੰਮ ਕਰ ਰਹੇ ਹਨ। ਇਸ ਸੰਸਥਾ ਨੇ ਪਾਕਿਸਤਾਨੀ ਫੌਜ ਅਤੇ ਅੱਤਵਾਦੀ ਟਿਕਾਣਿਆਂ ਦੀ ਖੁਫੀਆ ਜਾਣਕਾਰੀ ਇਕੱਠੀ ਕੀਤੀ ਸੀ, ਜਿਸ ਤੋਂ ਬਾਅਦ ਭਾਰਤੀ ਫੌਜ ਨੇ 'ਆਪ੍ਰੇਸ਼ਨ ਸਿੰਦੂਰ' ਨੂੰ ਸਫਲਤਾਪੂਰਵਕ ਅੰਜਾਮ ਦਿੱਤਾ।
- Download Babushahi App
-
-