ਵਿਜੇ ਕੁਮਾਰ ਨੇ ਡਿਪਟੀ ਮੰਡੀ ਅਫ਼ਸਰ ਦਾ ਅਹੁਦਾ ਸੰਭਾਲਿਆ
ਰੋਹਿਤ ਗੁਪਤਾ
ਗੁਰਦਾਸਪੁਰ , 4 ਅਕਤੂਬਰ 2025 :
ਗੁਰਦਾਸਪੁਰ ਵਿੱਚ ਮਾਰਕੀਟ ਕਮੇਟੀ ਦੇ ਸੈਕਟਰੀ ਦੇ ਤੌਰ ਤੇ ਸੇਵਾਵਾਂ ਨਿਭਾ ਚੁੱਕੇ ਵਿਜੇ ਕੁਮਾਰ ਨੇ ਤਰੱਕੀ ਮਿਲਣ ਤੋਂ ਬਾਅਦ ਗੁਰਦਾਸਪੁਰ ਵਿਖੇ ਹੀ ਉਪ ਜਿਲਾ ਮੰਡੀ ਅਧਿਕਾਰੀ ਦੇ ਤੌਰ ਤੇ ਅਹੁਦਾ ਸੰਭਾਲ ਲਿਆ ਹੈ। ਉਹ ਦਾ ਸੰਭਾਲਣ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਭਾਰਤ ਭੁਸ਼ਨ ਸ਼ਰਮਾ ਦੀ ਮੌਜੂਦਗੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਜੇ ਕੁਮਾਰ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਮੰਡੀ ਵਿੱਚ ਝੋਨਾ ਪੂਰੀ ਤਰ੍ਹਾਂ ਨਾਲ ਸੁਕਾ ਕੇ ਲਿਆਓ ।