IAS ਤੇਜਵੀਰ ਸਿੰਘ ਨੇ ਸੰਭਾਲਿਆ ਕੇਂਦਰੀ ਸਕੱਤਰ (DCPC) ਵਜੋਂ ਅਹੁਦਾ
ਨਵੀਂ ਦਿੱਲੀ, 8 ਅਪ੍ਰੈਲ 2026: ਪੰਜਾਬ ਕੇਡਰ ਦੇ 1994 ਬੈਚ ਦੇ ਸੀਨੀਅਰ ਆਈ.ਏ.ਐਸ. (IAS) ਅਫ਼ਸਰ ਤੇਜਵੀਰ ਸਿੰਘ ਨੇ ਕੇਂਦਰੀ ਰਸਾਇਣ ਅਤੇ ਖਾਦ ਮੰਤਰਾਲੇ ਦੇ ਅਧੀਨ ਰਸਾਇਣ ਅਤੇ ਪੈਟਰੋ ਕੈਮੀਕਲ ਵਿਭਾਗ (DCPC) ਦੇ ਸਕੱਤਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੌਕੇ ਵਿਭਾਗ ਦੇ ਸਕੱਤਰ ਸ਼੍ਰੀਮਤੀ ਨਿਵੇਦਿਤਾ ਸ਼ੁਕਲਾ ਵਰਮਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਤੇਜਵੀਰ ਸਿੰਘ ਇੱਕ ਤਜ਼ਰਬੇਕਾਰ ਪ੍ਰਸ਼ਾਸਨਿਕ ਅਧਿਕਾਰੀ ਹਨ। ਇਸ ਨਵੀਂ ਨਿਯੁਕਤੀ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਵਿੱਚ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰ (DC) ਵਜੋਂ ਵੀ ਤਾਇਨਾਤ ਰਹੇ ਹਨ।
ਇਸ ਦੇ ਨਾਲ ਹੀ, ਸ਼੍ਰੀਮਤੀ ਨਿਵੇਦਿਤਾ ਸ਼ੁਕਲਾ ਵਰਮਾ (IAS) ਨੂੰ ਕੇਂਦਰੀ ਪ੍ਰਸੋਨਲ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲੇ ਵਿੱਚ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤ ਵਿਭਾਗ (DARPG) ਦੇ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਹ ਪੈਨਸ਼ਨ ਅਤੇ ਪੈਨਸ਼ਨਰ ਭਲਾਈ ਵਿਭਾਗ ਦੇ ਸਕੱਤਰ ਦਾ ਵਾਧੂ ਚਾਰਜ ਵੀ ਸੰਭਾਲਣਗੇ।