ਥਾਣੇਦਾਰ ਕੁਲਜੀਤ ਸਿੰਘ ਨੇ ਰੋਣੀ ਪੁਲਿਸ ਚੌਂਕੀ ਦੇ ਇੰਚਾਰਜ ਵਜੋਂ ਸੰਭਾਲਿਆ ਅਹੁਦਾ
ਰਵਿੰਦਰ ਢਿੱਲੋ
ਖੰਨਾ , 16 ਅਕਤੂਬਰ 2026 :
ਪੁਲਿਸ ਜ਼ਿਲ੍ਹਾ ਖੰਨਾ ਅਧੀਨ ਪੁਲਿਸ ਚੌਂਕੀ ਰੋਣੀ ਵਿਖੇ ਸਹਾਇਕ ਸਬ-ਇੰਸਪੈਕਟਰ ਕੁਲਜੀਤ ਸਿੰਘ ਨੇ ਬਤੌਰ ਚੌਂਕੀ ਇੰਚਾਰਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਚੌਂਕੀ ਦੇ ਸਟਾਫ਼ ਅਤੇ ਇਲਾਕਾ ਨਿਵਾਸੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੌਂਕੀ ਇੰਚਾਰਜ ਕੁਲਜੀਤ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣਾ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਸ਼ਾ ਤਸਕਰਾਂ, ਗੈਰ-ਕਾਨੂੰਨੀ ਧੰਦੇ ਕਰਨ ਵਾਲਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਪੁਲਿਸ ਚੌਂਕੀ ਵਿੱਚ ਆਉਣ ਵਾਲੇ ਹਰ ਨਾਗਰਿਕ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਆਮ ਲੋਕਾਂ ਦੀਆਂ ਜਾਇਜ਼ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਤੇ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਖੇਤਰ ਵਿੱਚੋਂ ਅਪਰਾਧ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦੇਣ।
ਇਸ ਮੌਕੇ ਹਾਜ਼ਰ ਪਤਵੰਤੇ ਸੱਜਣਾਂ ਨੇ ਉਮੀਦ ਜਤਾਈ ਕਿ ਕੁਲਜੀਤ ਸਿੰਘ ਦੀ ਅਗਵਾਈ ਹੇਠ ਇਲਾਕੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਹੋਰ ਮਜ਼ਬੂਤ ਹੋਵੇਗੀ।
- Download Babushahi App
-
-