ਸੂਬੇ ਵਿੱਚ ਖਰੀਦ ਦੇ 27 ਵੇਂ ਦਿਨ 225877 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਚੰਡੀਗੜ੍ਹ, 6 ਮਈ 2021 - ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 27ਵੇਂ ਦਿਨ 225877 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 225847 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 30 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 225847 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ
52416 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 57299 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 56833 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 34348 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 20242 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 4708.3 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 27 ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 12543347.16 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।