ਸ਼ਹਿਰ ਦਾ ਵਿਕਾਸ ਕਰਨਾ ਪਹਿਲੀ ਤਰਜੀਹ - ਸੋਨੀ
ਕੁਲਵਿੰਦਰ ਸਿੰਘ
- ਤੀਜੇ ਦਿਨ ਵੀ ਵਧਾਈਆਂ ਦੇਣ ਵਾਲਿਆਂ ਦੀ ਭੀੜ
ਅੰਮ੍ਰਿਤਸਰ 23 ਸਤੰਬਰ 2021 - "ਸ਼ਹਿਰ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜੀਹ ਹੈ ਅਤੇ ਸ਼ਹਿਰ ਦਾ ਕੋਈ ਵੀ ਇਲਾਕਾ ਵਿਕਾਸ ਪੱਖੋ ਸੱਖਣਾ ਨਹੀ ਰਹਿਣ ਦਿੱਤਾ ਜਾਵੇਗਾ"।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਂਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੇ ਆਪਣੇ ਨਿਵਾਸ ਸਥਾਨ ਵਿਖੇ ਆਏ ਸ਼ਹਿਰਵਾਸੀਆਂ ਨਾਲ ਗੱਲਬਾਤ ਕਰਨ ਸਮੇ ਕੀਤਾ। ਸ਼੍ਰੀ ਸੋਨੀ ਨੇ ਕਿਹਾ ਕਿ ਉਨ੍ਹਾਂ ਵਲੋ ਸ਼ੁਰੂ ਕੀਤੇ ਗਏ ਜੋ ਕਾਰਜ ਰਹਿ ਗਏ ਹਨ,ਉਹ ਵੀ ਜਲਦੀ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਰਾਜ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣਾ ਹੈ।
ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਵੱਡੇ ਪੱਧਰ ਤੇ ਵਿਕਾਸ ਕਾਰਜਾਂ ਨੂੰ ਸ਼ੁਰੂ ਕੀਤਾ ਜਾਵੇਗਾ ਅਤੇ ਬੇਰੁਜਗਾਰ ਨੋਜਵਾਨਾਂ ਨੂੰ ਸਰਕਾਰੀ ਨੋਕਰੀਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵਲੋ ਜੋ ਵੀ ਵਾਅਦੇ ਕੀਤੇ ਗਏ ਹਨ, ਉਨ੍ਹਾਂ ਨੂੰ ਜ਼ਲਦੀ ਹੀ ਮਿੱਥੇ ਸਮੇ ਦੇ ਅੰਦਰ ਪੂਰਾ ਕੀਤਾ ਜਾਵੇਗਾ।
ਅੱਜ ਤੀਜ਼ੇ ਦਿਨ ਵੀ ਸ਼੍ਰੀ ਸੋਨੀ ਦੇ ਘਰ ਸ਼ਹਿਰਵਾਸੀ ਵੱਡੀ ਗਿਣਤੀ ਵਿਚ ਵਧਾਈਆਂ ਦੇਣ ਲਈ ਪਹੁੰਚੇ। ਇਸ ਮੌਕੇ ਇਕ ਹੀ ਸੁਰ ਵਿਚ ਸ਼ਹਿਰਵਾਸੀਆਂ ਨੇ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਇਕ ਸੂਝਵਾਨ,ਇਮਾਨਦਾਰ ਵਿਅਕਤੀ ਨੂੰ ਸਾਡਾ ਉਪ ਮੁੱਖ ਮੰਤਰੀ ਬਣਾਇਆ ਗਿਆ ਹੈ। ਇਸ ਮੌਕੇ ਹਾਜਰ ਲੋਕਾਂ ਨੇ ਕਿਹਾ ਕਿ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਸ਼੍ਰੀ ਸੋਨੀ ਕੁਝ ਹੀ ਮਹੀਨਿਆਂ ਦੇ ਅੰਦਰ ਅੰਦਰ ਸ਼ਹਿਰ ਦੀ ਦਿੱਖ ਨੂੰ ਹੋਰ ਖੂਬਸੂਰਤ ਬਣਾਉਣਗੇ।
ਇਸ ਮੌਕੇ ਕੋਸਲਰ ਵਿਕਾਸ ਸੋਨੀ, ਸ: ਗੁਰਦੇਵ ਸਿੰਘ ਦਾਰਾ, ਸ: ਪਰਮਜੀਤ ਸਿੰਘ ਚੋਪੜਾ, ਸ਼੍ਰੀ ਸੁਨੀਲ ਕੁਮਾਰ ਕਾਊਟੀ, ਸ਼੍ਰੀ ਵਿਨੋਦ ਕੁੰਦਰਾ, ਸ਼੍ਰੀ ਰਾਜੂ ਅਰੋੜਾ, ਸ਼੍ਰੀ ਸੰਦੀਪ ਮਹਾਜਨ, ਸ਼੍ਰੀ ਵਿਵੇਕ ਸ਼ਰਮਾ, ਸ਼੍ਰੀ ਕਰਨ ਪੁਰੀ, ਸ਼੍ਰੀ ਰਾਹੁਲ, ਸ਼੍ਰੀ ਨਿਤਿਨ ਕਪੂਰ ਤੋ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰਵਾਸੀ ਹਾਜਰ ਸਨ।