ਬੀਤੀ ਰਾਤ ਨਵਜੋਤ ਸਿੰਘ ਸਿੱਧੂ ਪੁੱਜੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਘਰ
ਪਰਵਿੰਦਰ ਸਿੰਘ ਕੰਧਾਰੀ, ਬਾਬੂਸ਼ਾਹੀ ਨੈੱਟਵਰਕ
ਫਰੀਦਕੋਟ, 25 ਸਤੰਬਰ 2021- ਬੀਤੀ ਰਾਤ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਗਿੱਦੜਬਾਹਾ ਤੋ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਘਰ ਚੰਡੀਗੜ੍ਹ ਵਿਖੇ ਪਹੁੰਚੇ। ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਰੀਬੀ ਰਿਸ਼ਤੇਦਾਰ ਅਰਸ਼ ਸੱਚਰ ਨੇ ਦੱਸਿਆ ਨਵਜੋਤ ਸਿੰਘ ਸਿੱਧੂ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਿਚਕਾਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਨੂੰ ਕਿਸ ਤਰ੍ਹਾਂ ਤਰੱਕੀ ਦੇ ਰਾਹ ਤੇ ਲੈ ਕੇ ਜਾਣਾ ਹੈ ਉਸ ਬਾਰੇ ਚਰਚਾ ਹੋਈ ਤੇ ਇਸ ਮੌਕੇ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਜੋ ਆਸਰਾ ਫਾਉਂਡੇਸ਼ਨ ਦੇ ਚੇਅਰਮੈਨ ਹਨ ਉਨ੍ਹਾਂ ਨੇ ਵੀ ਨਵਜੋਤ ਸਿੰਘ ਸਿੱਧੂ ਨਾਲ ਲੋਕ ਭਲਾਈ ਦੇ ਕੰਮਾਂ ਦੀ ਚਰਚਾ ਕੀਤੀ। ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਦੱਸਿਆ ਫਾਉਂਡੇਸ਼ਨ ਕਰੀਬ ਤਿੰਨ ਚਾਰ ਸਾਲ ਤੋ ਲੋੜਵੰਦ ਮਰੀਜ਼ਾਂ ਦੀ ਮਦਦ ਕਰ ਰਿਹਾ ਹੈ ਤੇ ਹੋਰ ਸਮਾਜਸੇਵੀ ਕੰਮਾਂ ਵਿੱਚ ਹਿੱਸਾ ਲੈਂਦਾ ਹੈ। ਇਸ ਮੌਕੇ ਤੇ ਨਵਜੋਤ ਸਿੰਘ ਸਿੱਧੂ ਨੇ ਵੀ ਅੰਮ੍ਰਿਤਾ ਵੜਿੰਗ ਵੱਲੋਂ ਚਲਾਏ ਜਾ ਰਹੇ ਫਾਉਂਡੇਸ਼ਨ ਦੀ ਪੂਰੀ ਟੀਮ ਦੀ ਪ੍ਰਸ਼ੰਸਾ ਕੀਤੀ ਤੇ ਉਨ੍ਹਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਹੋਰ ਸਮਾਜਸੇਵੀ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ।