ਸੀਨੀਅਰ ਪੱਤਰਕਾਰ ਅਤੇ ਬਾਬੂਸ਼ਾਹੀ ਡਾਟ ਕਾਮ ਦੇ ਮੁੱਖ ਸੰਪਾਦਕ ਬਲਜੀਤ ਬੱਲੀ ਦੇ ਵੱਡੇ ਭਰਾ ਪ੍ਰੋਫੈਸਰ ਮਨੋਹਰ ਸਿੰਘ ਦੇ ਦੇਹਾਂਤ ਤੇ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ ਦੁੱਖ ਦਾ ਪ੍ਰਗਟਾਵਾ
ਡੇਰਾ ਬਾਬਾ ਨਾਨਕ, 27 ਅਪ੍ਰੈਲ 2024 - ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਦਲਜੀਤ ਸਿੰਘ ਚਾਹਲ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਨਾਭਾ ਅਤੇ ਜਥੇਬੰਦੀ ਦੇ ਮੀਡੀਆ ਸਲਾਹਕਾਰ ਕਿਸ਼ਨ ਚੰਦਰ ਮਹਾਜ਼ਨ ਨੇ ਸੀਨੀਅਰ ਪੱਤਰਕਾਰ ਅਤੇ ਬਾਬੂਸ਼ਾਹੀ ਡਾਟ ਕਾਮ ਦੇ ਮੁੱਖ ਸੰਪਾਦਕ ਬਲਜੀਤ ਬੱਲੀ ਦੇ ਵੱਡੇ ਭਰਾ ਪ੍ਰੋਫੈਸਰ ਮਨੋਹਰ ਲਾਲ ਦੇ ਸਦੀਵੀ ਵਿਛੋੜੇ ਦੀ ਖ਼ਬਰ ਸੁਣ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਨੂੰ ਬਹੁਤ ਦੁੱਖ ਹੋਇਆ ਹੈ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਆਕਾਲ ਪੁਰਖ ਅੱਗੇ ਅਰਦਾਸ ਕਰਦੀ ਹੈ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਿਸ਼ ਕਰਨ ਅਤੇ ਪਰਿਵਾਰ ਨੂੰ ਇਹ ਅਕਿਹ ਅਤੇ ਅਸਿਹ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।