ਤਖਤ ਸ੍ਰੀ ਦਮਦਮਾ ਸਾਹਿਬ ਸੇਵਾ ਲਈ ਪਹੁੰਚੇ ਸੁਖਬੀਰ ਬਾਦਲ
ਤਲਵੰਡੀ ਸਾਬੋ, 9 ਦਸੰਬਰ, 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਚ ਸੇਵਾ ਕਰਨ ਲਈ ਪਹੁੰਚੇ। ਉਹ ਪਹਿਰੇਦਾਰ ਵਜੋਂ ਸੇਵਾ ਨਿਭਾ ਰਹੇ ਹਨ ਤੇ ਬਾਅਦ ਵਿਚ ਲੰਗਰ ਹਾਲ ਵਿਚ ਭਾਂਡੇ ਮਾਂਜਣ ਦੀ ਸੇਵਾ ਵੀ ਕਰਨਗੇ।