ਦਿਲਜੀਤ ਦੋਸਾਂਝ ਦੀ ਫਿਲਮ ’ਪੰਜਾਬ 95’ 7 ਫਰਵਰੀ ਨੂੰ ਹੋਵੇਗੀ ਰਿਲੀਜ਼
ਚੰਡੀਗੜ੍ਹ, 18 ਜਨਵਰੀ, 2025: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ’ਪੰਜਾਬ 95’ 7 ਫਰਵਰੀ ਨੂੰ ਰਿਲੀਜ਼ ਹੋਵੇਗੀ। ਅਦਾਕਾਰ ਨੇ ਖੁਦ ਇਹ ਜਾਣਕਾਰੀ ਸਾਂਝੀ ਕੀਤੀ ਹੈ ਤੇ ਦੱਸਿਆ ਹੈ ਕਿ ਫਿਲਮ ਵਿਚ ਕੋਈ ਕੱਟ ਨਹੀਂ ਲਗਾਇਆ ਗਿਆ।
ਇਸ ਤੋਂ ਪਹਿਲਾਂ ਸੈਂਸਰ ਬੋਰਡ ਨੇ ਫਿਲਮ ਵਿਚ 122 ਕੱਟ ਲਾਉਣ ਦਾ ਸੁਝਾਅ ਦਿੱਤਾ ਸੀ। ਇਹ ਫਿਲਮ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਹੈ।
Click to Follow Babushahi Facebook Page →