← ਪਿਛੇ ਪਰਤੋ
ਗੋਆ ਵਿੱਚ ਭਗਦੜ : 7 ਦੀ ਮੌਤ, 30 ਤੋਂ ਵੱਧ ਜ਼ਖਮੀ
ਗੋਆ : ਗੋਆ ਦੇ ਇੱਕ ਹਿੰਦੂ ਮੰਦਰ ਵਿੱਚ ਧਾਰਮਿਕ ਸਮਾਗਮ ਜਾਤਰਾ ਦੌਰਾਨ ਭਗਦੜ ਮਚ ਗਈ। ਇਸ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਗੋਆ ਦੇ ਸ਼ਿਰਗਾਓਂ ਵਿੱਚ ਆਯੋਜਿਤ ਸ਼੍ਰੀ ਲੈਰਾਈ 'ਜਾਤਰਾ' ਦੌਰਾਨ ਵਾਪਰਿਆ। ਜ਼ਖਮੀਆਂ ਨੂੰ ਤੁਰੰਤ ਮਾਪੁਸਾ ਦੇ ਮੈਡੀਕਲ ਕਾਲਜ (ਜੀਐਮਸੀ) ਅਤੇ ਉੱਤਰੀ ਗੋਆ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ 'ਜਾਤਰਾ' ਦੌਰਾਨ ਲੋਕਾਂ ਦੀ ਇੱਕ ਵੱਡੀ ਭੀੜ ਇਕੱਠੀ ਹੋਈ ਸੀ। ਅਚਾਨਕ ਲੋਕਾਂ ਵਿੱਚ ਘਬਰਾਹਟ ਫੈਲ ਗਈ ਅਤੇ ਭਗਦੜ ਮਚ ਗਈ। ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਗੋਆ ਦੇ ਮੁੱਖ ਮੰਤਰੀ ਡਾ. ਪ੍ਰਮੋਦ ਸਾਵੰਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਉੱਤਰੀ ਗੋਆ ਜ਼ਿਲ੍ਹਾ ਹਸਪਤਾਲ ਅਤੇ ਬਿਚੋਲੀਮ ਹਸਪਤਾਲ ਦਾ ਦੌਰਾ ਕੀਤਾ ਅਤੇ ਜ਼ਖਮੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਹੀ ਇਲਾਜ ਦਾ ਭਰੋਸਾ ਦਿੱਤਾ।
Total Responses : 473