ਅੰਮ੍ਰਿਤਸਰ: 14 ਮਈ ਤੋਂ ਖੁੱਲ੍ਹਣਗੇ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰੇ
- 14 ਮਈ 2025 ਨੂੰ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ ਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਹੋਵੇਗਾ –ਡਿਪਟੀ ਕਮਿਸ਼ਨਰ
ਅੰਮ੍ਰਿਤਸਰ 13 ਮਈ 2025 - ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਕ ਮੌਕ ਡਰਿਲ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਇਸ ਨੂੰ ਮੁੱਖ ਰੱਖਦੇ ਹੋਏ ਅੰਮ੍ਰਿਤਸਰ ਦੇ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ ਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਰਹੇਗਾ। ਉਨਾਂ ਕਿਹਾ ਕਿ ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਅੰਮ੍ਰਿਤਸਰ ਇਨਾਂ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।