ਯੂਨੀਵਰਸਿਟੀ ਦੇ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ 15 ਮਈ 2025 - ਕਪੂਰਥਲਾ ਦੇ ਫਗਵਾੜਾ-ਜਲੰਧਰ ਨੈਸ਼ਨਲ ਹਾਈਵੇਅ 'ਤੇ ਸਥਿਤ ਨਿੱਜੀ ਯੂਨੀਵਰਸਿਟੀ 'ਚ ਪੜ੍ਹਾਈ ਕਰ ਰਹੇ ਸੁਡਾਨ ਦੇ ਇਕ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ। ਕਤਲ ਦੀ ਵਾਰਦਾਤ ਨੂੰ ਅੰਜਾਮ ਯੂਨੀਵਰਸਿਟੀ ਵਿਚ ਹੀ ਪੜ੍ਹਾਈ ਕਰ ਰਹੇ ਕੁਝ ਵਿਦਿਆਰਥੀਆਂ ਵੱਲੋਂ ਕਿਸੇ ਗੱਲ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਦਿੱਤਾ ਗਿਆ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਸ ਨੇ ਕਤਲ ਵਿਚ ਸ਼ਾਮਲ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਲ੍ਹਾ ਕਪੂਰਥਲਾ ਦੇ ਐੱਸ. ਐੱਸ. ਪੀ. ਗੌਰਵ ਤੁਰਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਕਤਲ ਵਿਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।