ਰਾਸ਼ਟਰੀ ਡੇਂਗੂ ਦਿਵਸ ਮੌਕੇ ਸਿਹਤ ਵਿਭਾਗ ਬਠਿੰਡਾ ਨੇ ਕੀਤੀ ਡੇਂਗੂ ਸਬੰਧੀ ਜਾਗਰੂਕਤਾ ਰੈਲੀ
ਅਸ਼ੋਕ ਵਰਮਾ
ਬਠਿੰਡਾ ,16 ਮਈ 2025: ਸਿਵਲ ਸਰਜਨ ਬਠਿੰਡਾ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਦੀ ਅਗਵਾਈ ਹੇਠ ਸਿਹਤ ਵਿਭਾਗ ਬਠਿੰਡਾ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਮੌਕੇ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ । ਇਸ ਰੈਲੀ ਨੂੰ ਡਾ ਰਮਨਦੀਪ ਸਿੰਗਲਾ ਵੱਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਡਾ ਸਿੰਗਲਾ ਨੇ ਰੈਲੀ ਨੂੰ ਸੰਬੋਧਨ ਕਰਦਿਆ ਦੱਸਿਆ ਕਿ ਹਰੇਕ ਸਾਲ ਡੇਂਗੂ ਦੇ ਬਹੁਤ ਮਰੀਜ਼ ਪਾਏ ਜਾਂਦੇ ਹਨ। ਇਸ ਲਈ ਡੇਂਗੂ ਦੀ ਬਿਮਾਰੀ ਨੂੰ ਕੰਟਰੋਲ ਕਰਨ ਦੀ ਲੋੜ ਹੈ। ਸਿਹਤ ਵਿਭਾਗ ਵੱਲੋਂ ਹਰੇਕ ਸਾਲ ਮਈ ਮਹੀਨਾ ਡੇਂਗੂ ਵਿਰੋਧੀ ਮਹੀਨੇ ਵਜੋਂ ਮਨਾਇਆ ਜਾਂਦਾ ਹੈ ਅਤੇ 16 ਮਈ ਨੂੰ ਰਾਸ਼ਟਰੀ ਡੇਂਗੂ ਦਿਵਸ ਵਜੋਂ ਮਨਾਇਆ ਜਾਂਦਾ ਹੈ ਜਿਸ ਦਾ ਮਕਸਦ ਇਸ ਦਿਨ ਆਮ ਲੋਕਾਂ, ਸਕੂਲਾਂ ਵਿੱਚ ਅਤੇ ਪਬਲਿਕ ਥਾਵਾਂ ਤੇ ਲੋਕਾਂ ਨੂੰ ਡੇਂਗੂ ਬਿਮਾਰੀ ਪ੍ਰਤੀ ਜਾਗਰੂਕ ਕਰਨਾ ਹੈ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਨਾ ਹੈ। ਜਿਲ੍ਹਾ ਸਿਹਤ ਅਫਸਰ ਡਾ ਊਸ਼ਾ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਬਠਿੰਡਾ ਵੱਲੋਂ ਰੈਲੀ ਤੋਂ ਇਲਾਵਾ ਡੇਂਗੂ ਸਰਵੇ, ਚਾਰਟ ਮੇਕਿੰਗ ਕੰਪੀਟੀਸ਼ਨ ਅਤੇ ਕਵਿਜ ਮੁਕਾਬਲੇ ਕਰਵਾਏ ਵੀ ਕਰਵਾਏ ਗਏ ਜਿਸ ਵਿੱਚ ਜੀ.ਐਨ.ਐਮ ਅਤੇ ਏ.ਐਨ.ਐਮ ਸਕੂਲ ਦੇ ਬੱਚਿਆਂ ਨੇ ਭਾਗ ਲਿਆ ਇਸ ਤੋਂ ਇਲਾਵਾ ਜੀ.ਐਨ.ਐਮ ਸਕੂਲ ਦੇ ਬੱਚਿਆ ਵੱਲੋਂ ਡੇਂਗੂ ਜਾਗਰੂਕਤਾ ਨਾਟਕ ਵੀ ਪੇਸ਼ ਕੀਤਾ ਗਿਆ । ਜਿਲ੍ਹਾ ਐਪੀਡੀਮੋਲੋਜਿਸਟ ਡਾ ਸੁਕਰਿਤੀ ਨੇ ਬੱਚਿਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਡੇਂਗੂ ਦੀਆਂ ਜ਼ਿਆਦਾਤਰ ਬਿਮਾਰੀਆਂ ਬਾਰਿਸ਼ ਦੇ ਸ਼ੁਰੂਆਤੀ ਪੜਾਅ 'ਤੇ ਦਿਖਾਈ ਦਿੰਦੀਆਂ ਹਨ ਅਤੇ ਇਸ ਦੌਰਾਨ ਸਭ ਤੋਂ ਵੱਧ ਸਾਵਧਾਨੀਆਂ ਦੀ ਲੋੜ ਹੁੰਦੀ ਹੈ।
ਡੇਂਗੂ ਦਾ ਲਾਰਵਾ ਮੁੱਖ ਤੌਰ 'ਤੇ ਸਾਫ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਜੁਲਾਈ ਤੋਂ ਅਕਤੂਬਰ ਉਨ੍ਹਾਂ ਦੇ ਵਾਧੇ ਲਈ ਸਭ ਤੋਂ ਅਨੁਕੂਲ ਸਮਾਂ ਹੁੰਦਾ ਹੈ। ਡੇਂਗੂ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਇੱਕ ਹਫ਼ਤੇ ਤੋਂ ਜਿਆਦਾ ਸਮੇਂ ਤੱਕ ਖੜੇ ਸਾਫ਼ ਪਾਣੀ ਤੇ ਪੈਦਾ ਹੁੰਦਾ ਹੈ ਅਤੇ ਇੱਕ ਹਫ਼ਤੇ ਦੇ ਵਿੱਚ ਅੰਡੇ ਤੋਂ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ। ਜਦੋਂ ਵੀ ਲੋਕਾਂ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਸਮੇਂ ਸਿਰ ਲੋਂੜੀਦੀਆਂ ਸਾਵਧਾਨੀਆਂ ਨਹੀਂ ਵਰਤੀਆਂ ਜਾਂਦੀਆਂ ਉਦੋਂ ਡੇਂਗੂ ਦਾ ਮੱਛਰ ਬਹੁਤਾਤ ਵਿੱਚ ਪੈਦਾ ਹੋਣ ਕਾਰਣ ਸਮੁਦਾਇ ਲਈ ਖਤਰਾ ਬਣਦਾ ਹੈ ਅਤੇ ਕੇਸਾਂ ਦੀ ਗਿਣਤੀ ਵਧਣੀ ਸ਼ੁਰੂ ਹੋ ਜਾਂਦੀ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਡੇਂਗੂ ਦੇ ਖਾਤਮੇ ਲਈ ਸਰਗਰਮੀਆਂ ਵਿਚ ਜੁੱਟਿਆ ਹੋਇਆ ਹੈ, ਸਿਹਤ ਟੀਮਾਂ ਦਾ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਸਾਥ ਦਿੱਤਾ ਜਾਵੇ। ਆਪਣੇ ਘਰਾਂ ਵਿੱਚ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਹੋਣ ਤੋਂ ਰੋਕਿਆ ਜਾਵੇ ਅਤੇ ਹਰ ਹਫ਼ਤੇ ਦਿਨ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਵਿਚ ਸ਼ਾਮਲ ਹੋ ਕੇ ਡਰਾਈ ਡੇ ਵਜੋਂ ਮਨਾਇਆ ਜਾਵੇ ਤਾਂ ਕਿ ਡੇਂਗੂ ਦੇ ਖਾਤਮੇ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਡਾ ਪ੍ਰਨੀਤ ਕੌਰ,ਡਿਪਟੀ ਮਾਸ ਮੀਡੀਆ ਅਫ਼ਸਰ ਮਲਕੀਤ ਕੌਰ ਅਤੇ ਰੋਹਿਤ ਜਿੰਦਲ ਨੇ ਕਿਹਾ ਕਿ ਆਪਣੇ ਘਰਾਂ ਵਿਚ ਜਾਂ ਆਲੇ-ਦੁਆਲੇ ਦੀ ਸਾਫ ਸਫ਼ਾਈ ਯਕੀਨੀ ਬਣਾਉਣੀ ਚਾਹੀਦੀ ਹੈ। ਖੜ੍ਹੇ ਪਾਣੀ ਦੇ ਸੋਮਿਆਂ ਜਿਵੇਂ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟ੍ਰੇਆਂ, ਹੋਰ ਪਾਣੀ ਦੇ ਬਰਤਨਾਂ ਆਦਿ ਨੂੰ ਹਫ਼ਤੇ ਵਿੱਚ ਇਕ ਦਿਨ ਚੰਗੀ ਤਰ੍ਹਾਂ ਖਾਲੀ ਕਰਕੇ ਸੁਕਾਅ ਕੇ ਦੁਬਾਰਾ ਵਰਤੋਂ ਵਿੱਚ ਲਿਆਉਣਾ ਚਾਹੀਦਾ ਹੈ ਅਤੇ ਨੀਵੀਆਂ ਥਾਵਾਂ ਤੇ ਮਿੱਟੀ ਪਾ ਕੇ ਪੂਰ ਦੇਣੀਆਂ ਚਾਹੀਦੀਆਂ ਹਨ। ਜਿਨ੍ਹਾਂ ਥਾਵਾਂ ਛੱਪੜਾਂ, ਟੋਬਿਆਂ ਆਦਿ ਤੋਂ ਪਾਣੀ ਸਾਫ਼ ਨਹੀਂ ਕੀਤਾ ਜਾ ਸਕਦਾ, ਉਥੇ ਹਰ ਹਫ਼ਤੇ ਕਾਲਾ ਸੜਿਆ ਹੋਇਆ ਤੇਲ ਪਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸੌਣ ਲੱਗਿਆਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਦਾ ਇਸਤੇਮਾਲ ਕਰੋ ਅਤੇ ਸਰੀਰ ਢੱਕਣੇ ਕੱਪੜੇ ਪਾਓ। ਸਾਰੇ ਸਿਵਲ ਹਸਪਤਾਲਾਂ ਵਿਚ ਡੇਂਗੂ ਦਾ ਟੈਸਟ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ। ਵਧੇਰੇ ਜਾਣਕਾਰੀ ਲੈਣ ਲਈ ਗੂਗਲ ਪਲੇ ਸਟੋਰ ਤੇ ਮੁਫ਼ਤ ‘ਡੇਂਗੂ ਫਰੀ ਪੰਜਾਬ’ ਐਪ ਡਾਉਨਲੋਡ ਕਰਕੇ ਲਈ ਜਾ ਸਕਦੀ ਹੈ।
ਇਸ ਮੌਕੇ, ਜਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ, ਏ.ਐਮ.ਓ ਮੱਘਰ ਸਿੰਘ, ਹਰਵਿੰਦਰ ਸਿੰਘ, ਚਰਨਜੀਤ ਸਿੰਘ, ਬੀ.ਈ.ਈ ਹਰਜਿੰਦਰ ਕੌਰ ਐਸ.ਆਈ ਨਰਦੇਵ ਸਿੰਘ, ਹਰਜਿੰਦਰ ਸਿੰਘ,ਜਸਵਿੰਦਰ ਸ਼ਰਮਾ, ਹਰਜੀਤ ਸਿੰਘ, ਮਲਟੀਪਰਪਜ ਹੈਲਥ ਵਰਕਰ (ਮੇਲ) ਬਾਰਿਸ਼ ਦੇ ਸ਼ੁਰੂਆਤੀ ਪੜਾਅ 'ਤੇ ਦਿਖਾਈ ਦਿੰਦੀਆਂ ਹਨ ਅਤੇ ਇਸ ਦੌਰਾਨ ਸਭ ਤੋਂ ਵੱਧ ਸਾਵਧਾਨੀਆਂ ਦੀ ਲੋੜ ਹੁੰਦੀ ਹੈ। ਡੇਂਗੂ ਦਾ ਲਾਰਵਾ ਮੁੱਖ ਤੌਰ 'ਤੇ ਸਾਫ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਜੁਲਾਈ ਤੋਂ ਅਕਤੂਬਰ ਉਨ੍ਹਾਂ ਦੇ ਵਾਧੇ ਲਈ ਸਭ ਤੋਂ ਅਨੁਕੂਲ ਸਮਾਂ ਹੁੰਦਾ ਹੈ। ਡੇਂਗੂ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਇੱਕ ਹਫ਼ਤੇ ਤੋਂ ਜਿਆਦਾ ਸਮੇਂ ਤੱਕ ਖੜੇ ਸਾਫ਼ ਪਾਣੀ ਤੇ ਪੈਦਾ ਹੁੰਦਾ ਹੈ ਅਤੇ ਇੱਕ ਹਫ਼ਤੇ ਦੇ ਵਿੱਚ ਅੰਡੇ ਤੋਂ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ। ਜਦੋਂ ਵੀ ਲੋਕਾਂ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਸਮੇਂ ਸਿਰ ਲੋਂੜੀਦੀਆਂ ਸਾਵਧਾਨੀਆਂ ਨਹੀਂ ਵਰਤੀਆਂ ਜਾਂਦੀਆਂ ਉਦੋਂ ਡੇਂਗੂ ਦਾ ਮੱਛਰ ਬਹੁਤਾਤ ਵਿੱਚ ਪੈਦਾ ਹੋਣ ਕਾਰਣ ਸਮੁਦਾਇ ਲਈ ਖਤਰਾ ਬਣਦਾ ਹੈ ਅਤੇ ਕੇਸਾਂ ਦੀ ਗਿਣਤੀ ਵਧਣੀ ਸ਼ੁਰੂ ਹੋ ਜਾਂਦੀ ਹੈ।
ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਡੇਂਗੂ ਦੇ ਖਾਤਮੇ ਲਈ ਸਰਗਰਮੀਆਂ ਵਿਚ ਜੁੱਟਿਆ ਹੋਇਆ ਹੈ, ਸਿਹਤ ਟੀਮਾਂ ਦਾ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਸਾਥ ਦਿੱਤਾ ਜਾਵੇ। ਆਪਣੇ ਘਰਾਂ ਵਿੱਚ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਹੋਣ ਤੋਂ ਰੋਕਿਆ ਜਾਵੇ ਅਤੇ ਹਰ ਹਫ਼ਤੇ ਦਿਨ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਵਿਚ ਸ਼ਾਮਲ ਹੋ ਕੇ ਡਰਾਈ ਡੇ ਵਜੋਂ ਮਨਾਇਆ ਜਾਵੇ ਤਾਂ ਕਿ ਡੇਂਗੂ ਦੇ ਖਾਤਮੇ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਡਾ ਪ੍ਰਨੀਤ ਕੌਰ,ਡਿਪਟੀ ਮਾਸ ਮੀਡੀਆ ਅਫ਼ਸਰ ਮਲਕੀਤ ਕੌਰ ਅਤੇ ਰੋਹਿਤ ਜਿੰਦਲ ਨੇ ਸਾਂਝੇ ਰੂਪ ਵਿੱਚ ਜਾਣਕਾਰੀ ਦਿੰਦਿਆ ਕਿਹਾ ਕਿ ਆਪਣੇ ਘਰਾਂ ਵਿਚ ਜਾਂ ਆਲੇ-ਦੁਆਲੇ ਦੀ ਸਾਫ ਸਫ਼ਾਈ ਯਕੀਨੀ ਬਣਾਉਣੀ ਚਾਹੀਦੀ ਹੈ। ਖੜ੍ਹੇ ਪਾਣੀ ਦੇ ਸੋਮਿਆਂ ਜਿਵੇਂ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟ੍ਰੇਆਂ, ਹੋਰ ਪਾਣੀ ਦੇ ਬਰਤਨਾਂ ਆਦਿ ਨੂੰ ਹਫ਼ਤੇ ਵਿੱਚ ਇਕ ਦਿਨ ਚੰਗੀ ਤਰ੍ਹਾਂ ਖਾਲੀ ਕਰਕੇ ਸੁਕਾਅ ਕੇ ਦੁਬਾਰਾ ਵਰਤੋਂ ਵਿੱਚ ਲਿਆਉਣਾ ਚਾਹੀਦਾ ਹੈ ਅਤੇ ਨੀਵੀਆਂ ਥਾਵਾਂ ਤੇ ਮਿੱਟੀ ਪਾ ਕੇ ਪੂਰ ਦੇਣੀਆਂ ਚਾਹੀਦੀਆਂ ਹਨ।
ਉਹਨਾਂ ਕਿਹਾ ਕਿ ਜਿਨ੍ਹਾਂ ਥਾਵਾਂ ਛੱਪੜਾਂ, ਟੋਬਿਆਂ ਆਦਿ ਤੋਂ ਪਾਣੀ ਸਾਫ਼ ਨਹੀਂ ਕੀਤਾ ਜਾ ਸਕਦਾ, ਉਥੇ ਹਰ ਹਫ਼ਤੇ ਕਾਲਾ ਸੜਿਆ ਹੋਇਆ ਤੇਲ ਪਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸੌਣ ਲੱਗਿਆਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਦਾ ਇਸਤੇਮਾਲ ਕਰੋ ਅਤੇ ਸਰੀਰ ਢੱਕਣੇ ਕੱਪੜੇ ਪਾਓ। ਸਾਰੇ ਸਿਵਲ ਹਸਪਤਾਲਾਂ ਵਿਚ ਡੇਂਗੂ ਦਾ ਟੈਸਟ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ। ਵਧੇਰੇ ਜਾਣਕਾਰੀ ਲੈਣ ਲਈ ਗੂਗਲ ਪਲੇ ਸਟੋਰ ਤੇ ਮੁਫ਼ਤ ‘ਡੇਂਗੂ ਫਰੀ ਪੰਜਾਬ’ ਐਪ ਡਾਉਨਲੋਡ ਕਰਕੇ ਲਈ ਜਾ ਸਕਦੀ ਹੈ। ਇਸ ਮੌਕੇ, ਜਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ, ਏ.ਐਮ.ਓ ਮੱਘਰ ਸਿੰਘ, ਹਰਵਿੰਦਰ ਸਿੰਘ, ਚਰਨਜੀਤ ਸਿੰਘ, ਬੀ.ਈ.ਈ ਹਰਜਿੰਦਰ ਕੌਰ ਐਸ.ਆਈ ਨਰਦੇਵ ਸਿੰਘ, ਹਰਜਿੰਦਰ ਸਿੰਘ,ਜਸਵਿੰਦਰ ਸ਼ਰਮਾ, ਹਰਜੀਤ ਸਿੰਘ, ਮਲਟੀਪਰਪਜ ਹੈਲਥ ਵਰਕਰ (ਮੇਲ) ਪ੍ਰਿੰਸੀਪਲ ਮੰਗਲਾ ਰਾਣੀ, ਪ੍ਰਿੰਸੀਪਲ ਏ.ਐਨ.ਐਮ ਸਕੂਲ ਅਤੇ ਸਟਾਫ ਹਾਜਰ ਸਨ ।