ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 18 ਮਈ 2025 - ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਤਰਲੋਚਨ ਸਿੰਘ ਦੀ ਮਾਤਾ ਸੁਰਜੀਤ ਕੌਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਮਾਤਾ ਸੁਰਜੀਤ ਕੌਰ (90) ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰ ਅਤੇ ਦੋ ਧੀਆਂ ਹਨ।
ਆਪਣੇ ਸ਼ੋਕ ਸੰਦੇਸ਼ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਬੱਚਿਆਂ ਦੇ ਜੀਵਨ ਨੂੰ ਢਾਲਣ ਤੇ ਸੰਵਾਰਨ ਵਿੱਚ ਮਾਂ ਦੇ ਪਿਆਰ, ਤਾਕਤ ਅਤੇ ਸਿਆਣਪ ਦੇ ਡੂੰਘੇ ਪ੍ਰਭਾਵ ਨੂੰ ਉਜਾਗਰ ਕੀਤਾ।
ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਸ਼ਾਂਤੀ ਬਖ਼ਸ਼ਣ ਅਤੇ ਇਸ ਔਖੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਅਤੇ ਇਹ ਦੁੱਖ ਸਹਿਣ ਦਾ ਬਲ ਬਖਸ਼ਣ।