ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ
ਰੋਹਿਤ ਗੁਪਤਾ
ਬਟਾਲਾ, 19 ਮਈ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹੋਏ ਸੱਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ, ਸਿਟੀਜਨ ਵੈਲਫੇਅਰ ਫੋਰਮ ਪੰਜਾਬ ਦੇ ਪ੍ਰਧਾਨ ਪ੍ਰੋ. ਸੁਖਵੰਤ ਸਿੰਘ ਗਿੱਲ, ਜਿਲਾ ਲੋਕ ਸੰਪਰਕ ਅਫਸਰ ਹਰਜਿੰਦਰ ਸਿੰਘ ਕਲਸੀ, ਨਵਨੀਤ ਕੌਰ, ਅਵਤਾਰ ਸਿੰਘ ਮਾਝਾ ਫਾਰਮੇਸੀ ਕਾਲਜ ਤੋਂ ਇਲਾਵਾ ਕਾਲਜ ਦੇ ਇਲੈਕਟਰੀਕਲ ਵਿਭਾਗ ਦੇ ਇੰਚਾਰਜ ਵਿਜੇ ਮਨਿਹਾਸ, ਕਲਚਰ ਕਮੇਟੀ ਦੇ ਪ੍ਰਧਾਨ ਅਤੇ ਇੰਚਾਰਜ ਸਿਵਿਲ ਵਿਭਾਗ ਸ਼ਿਵਰਾਜਨਪੁਰੀ, ਐਸ ਆਰ ਸੀ ਪ੍ਰਧਾਨ ਅਤੇ ਇੰਚਾਰਜ ਮਕੈਨੀਕਲ ਵਿਭਾਗ ਹਰਜਿੰਦਰਪਾਲ ਸਿੰਘ, ਸੈਕਟਰੀ ਅਤੇ ਇੰਚਾਰਜ ਕੈਮੀਕਲ ਵਿਭਾਗ ਮੈਡਮ ਰੇਖਾ, ਇੰਚਾਰਜ ਅਪਲਾਈਡ ਸਾਇੰਸ ਵਿਭਾਗ ਦੇ ਇੰਚਾਰਜ ਭੁਪਿੰਦਰ ਸਿੰਘ, ਸੁਪਰਡੰਟ ਹਰਪਾਲ ਸਿੰਘ ਭਾਂਮੜੀ, ਪਲੇਸਮੈਂਟ ਅਫਸਰ ਜਸਬੀਰ ਸਿੰਘ, ਸਪੋਰਟਸ ਅਫਸਰ ਅਤੇ ਇੰਚਾਰਜ ਈ. ਸੀ. ਈ ਵਿਭਾਗ ਜਗਦੀਪ ਸਿੰਘ, ਸੀਨੀਅਰ ਲੈਕਚਰਾਰ ਅਤੀਸ਼ ਕੁਮਾਰ ਅਤੇ ਬਲਵਿੰਦਰ ਸਿੰਘ, ਲੈਕਚਰਾਰ ਸ਼ਾਲਿਨੀ ਮਹਾਜਨ ਅਤੇ ਰੰਜੂ ਉਹਰੀ, ਲਾਇਬ੍ਰੇਰੀਅਨ ਹਰਜਿੰਦਰ ਕੌਰ, ਵੱਲੋਂ ਸਮਾਂ ਰੋਸ਼ਨ ਕਰਕੇ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ।
ਸਮਾਗਮ ਦੀ ਆਰੰਭਤਾ ਵਿਦਿਆਰਥੀਆਂ ਵੱਲੋਂ ਧਾਰਮਿਕ ਗੀਤ ਅਤੇ ਸ਼ਬਦ ਨਾਲ ਕੀਤੀ ਗਈ ਇਸ ਉਪਰੰਤ ਵਿਦਿਆਰਥੀਆਂ ਵੱਲੋਂ ਸੋਲੋ ਡਾਂਸ, ਗਰੁੱਪ ਡਾਂਸ, ਗੀਤ, ਕਵਾਲੀ ਅਤੇ ਗਿੱਧੇ ਆਦਿ ਦੀ ਬਾ-ਕਮਾਲ ਪੇਸ਼ਕਾਰੀ ਕੀਤੀ ਗਈ।
ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਵੱਲੋਂ ਕਾਲਜ ਦੀ ਸਲਾਨਾ ਰਿਪੋਰਟ ਪੜਦਿਆਂ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਗਿਆ। ਸਮਾਗਮ ਦੌਰਾਨ ਸਟੇਜ ਸੰਚਾਲਨ ਦੀ ਜਿੰਮੇਵਾਰੀ ਕਲਚਰਲ ਕਮੇਟੀ ਮੈਂਬਰ ਤੇਜ ਪ੍ਰਤਾਪ ਸਿੰਘ ਕਾਹਲੋਂ ਅਤੇ ਅਤੀਸ਼ ਕੁਮਾਰ ਵੱਲੋਂ ਨਿਭਾਈ ਗਈ।
ਸਮਾਗਮ ਦੇ ਅਖੀਰ ਵਿੱਚ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਵੱਲੋਂ ੳਪਰੋਤਕ ਮਹਿਮਾਨਾਂ ਅਤੇ ਸਟਾਫ ਤੋਂ ਇਲਾਵਾ ਅਸਟੇਟ ਅਫਸਰ ਸਾਹਿਬ ਸਿੰਘ, ਐਫ.ਆਈ ਸੁਖਵਿੰਦਰ ਸਿੰਘ, ਐਨ.ਸੀ.ਸੀ ਅਫਸਰ ਨਵਜੋਤ ਸਲਾਰੀਆ, ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ, ਲੈਕਚਰਾਰ ਹੁਨਰਬੀਰ ਸਿੰਘ, ਰਜਿੰਦਰ ਕੁਮਾਰ, ਰੋਹਿਤ ਵਾਡਰਾ, ਗੁਲਜਾਰ, ਰਜਨੀਤ ਮੱਲੀ, ਸਤਵਿੰਦਰ ਕੌਰ, ਹਰਜਿੰਦਰ ਕੌਰ, ਕਮਲਜੀਤ ਕੌਰ, ਕੁਲਵਿੰਦਰ ਕੌਰ, ਸਚਿਨ ਅਠਵਾਲ, ਜਤਿੰਦਰ ਕੁਮਾਰ, ਸੁਰਜੀਤ ਰਾਮ, ਰਮਨਦੀਪ ਸਿੰਘ, ਰਾਮ ਸਿੰਘ, ਜਤਿੰਦਰ ਸਿੰਘ, ਅਤੁਲ, ਗੁਰਵਿੰਦਰ ਸਿੰਘ, ਨੂੰ ਸਨਮਾਨ ਅਤੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। ਇਸ ਸਲਾਨਾ ਸਮਾਗਮ ਵਿੱਚ ਹਾਜ਼ਰੀਨ ਵਿਦਿਆਰਥੀਆਂ, ਸਟਾਫ ਮੈਂਬਰਾਂ ਅਤੇ ਖਾਸ ਕਰਕੇ ਮਹਿਲਾ ਸਟਾਫ ਮੈਂਬਰਾਂ ਨੂੰ ਵੀ ਸਟੇਜ ਤੇ ਭੰਗੜਾ ਪਾਉਣ ਲਈ ਮਜਬੂਰ ਕਰ ਦਿੱਤਾ।