ਬਠਿੰਡਾ ਵਿਖੇ ਕੌਮੀ ਲੋਕ ਅਦਾਲਤ ਲਾਈ ਜਾਏਗੀ 24 ਮਈ ਨੂੰ
ਅਸ਼ੋਕ ਵਰਮਾ
ਬਠਿੰਡਾ, 19 ਮਈ 2025: ਮਾਨਯੋਗ ਮੈਂਬਰ ਸਕੱਤਰ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਸ੍ਰੀ ਕਰੁਨੇਸ਼ ਕੁਮਾਰ ਅਤੇ ਮਾਨਯੋਗ ਸੀ.ਜੇ.ਐਮ. ਕਮ-ਸਕੱਤਰ ਸ੍ਰੀਮਤੀ ਬਲਜਿੰਦਰ ਕੌਰ ਮਾਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਬਠਿੰਡਾ ਦੀ ਰਹਿਨਮਾਈ ਹੇਠ ਕੌਮੀ ਲੋਕ ਅਦਾਲਤ 24 ਮਈ 2025 ਨੂੰ ਲਗਾਈ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਇਸ ਦੇ ਸਬੰਧ ਵਿੱਚ ਸਬੰਧਿਤ ਕਰਮਚਾਰੀਆ ਨਾਲ ਜਿਥੇ ਮੀਟਿੰਗ ਕੀਤੀ ਉਥੇ ਹੀ ਉਨ੍ਹਾਂ ਨੂੰ ਲੋਕ ਅਦਾਲਤ ਦੇ ਸਬੰਧ ਬਾਰੇ ਜਾਣਕਾਰੀ ਮੁਹਾਇਆ ਕਰਵਾਈ ਗਈ।
ਇਸ ਮੌਕੇ ਉਹਨਾਂ ਮੁਫਤ ਕਾਨੂੰਨੀ ਸੇਵਾਵਾਂ ਅਤੇ ਹੈਲਪਲਾਈਨ ਨੰਬਰ 15100 ਬਾਰੇ ਵੀ ਜਾਣਕਾਰੀ ਦਿੱਤੀ ਤਾਂ ਜੋ ਆਮ ਲੋਕ ਕਾਲ ਕਰਕੇ ਵੀ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਹਾਸਿਲ ਕਰ ਸਕਣ।