ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਆਮ ਲੋਕਾਂ ਨੂੰ ਫੇਕ ਫੋਨ ਕਾਲਾਂ ਤੋਂ ਸੁਚੇਤ ਰਹਿਣ ਦੀ ਸਲਾਹ
ਅਸ਼ੋਕ ਵਰਮਾ
ਬਠਿੰਡਾ, 19 ਮਈ 2025 : ਭਾਰਤ ਸਰਕਾਰ ਵੱਲੋ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਮਾਤਰੂ ਵੰਧਨਾ ਯੋਜਨਾ ਸਕੀਮ ਤਹਿਤ ਜਿਥੇ ਔਰਤਾ ਨੂੰ ਪਹਿਲਾ ਬੱਚਾ ਹੋਣ ‘ਤੇ 5 ਹਜ਼ਾਰ ਰੁਪਏ ਅਤੇ ਦੂਜਾ ਬੱਚਾ ਲੜਕੀ ਹੋਣ ਮਗਰੋਂ 6 ਹਜ਼ਾਰ ਰੁਪਏ ਵਿੱਤੀ ਸਹਾਇਤਾ ਸਿਧੇ ਤੌਰ ‘ਤੇ ਉਨ੍ਹਾਂ ਦੇ ਖਾਤਿਆ ਵਿੱਚ ਦਿੱਤੀ ਜਾਂਦੀ ਹੈ ਪਰ ਉਥੇ ਹੀ ਆਮ ਲੋਕਾਂ ਨੂੰ ਇਸ ਸਕੀਮ ਦੇ ਨਾਮ ‘ਤੇ ਫੇਕ ਫੋਨ ਕਾਲਾ ਆ ਰਹੀਆਂ ਹਨ ਜਿਨ੍ਹਾਂ ਤੋਂ ਜ਼ਿਲ੍ਹਾ ਵਾਸੀ ਸੁਚੇਤ ਰਹਿਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਭਾਰਤ ਸਰਕਾਰ ਦੁਆਰਾ ਲਾਭਪਾਤਰੀ ਨੂੰ ਕੋਈ ਵੀ ਫੋਨ ਕਾਲ ਜਾਂ ਵਨ ਟਾਇਮ ਪਾਸਵਰਡ (ਓਟੀਪੀ) ਨਹੀਂ ਲਿਆ ਜਾਂਦਾ ਅਤੇ ਇਸ ਸਕੀਮ ਦਾ ਲਾਭ ਲਾਭਪਾਤਰੀ ਨੂੰ ਉਨ੍ਹਾਂ ਦੇ ਅਧਾਰ ਕਾਰਡ ਨਾਲ ਲਿੰਕ ਬੈਂਕ ਖਾਤੇ ਵਿੱਚ ਡੀਬੀਟੀ ਰਾਹੀ ਹੀ ਸਿੱਧੇ ਤੌਰ ‘ਤੇ ਲਾਭ ਦਿੱਤਾ ਜਾਂਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਅਤੇ ਸੁਪਰਵਾਈਜਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਂਗਣਵਾੜੀ ਵਰਕਰ ਪਿੰਡਾਂ ਤੇ ਸਹਿਰਾਂ ਵਿੱਚ ਆਮ ਲੋਕਾਂ ਨੂੰ ਇਸ ਸਬੰਧੀ ਸੁਚੇਤ ਕਰਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਸ਼ਰਾਰਤੀ ਅਨਸਰਾਂ ਵਲੋਂ ਫੇਕ ਫੋਨ ਕਾਲਾਂ ਕੀਤੀਆਂ ਜਾ ਰਹੀਆਂ ਹਨ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ, ਸੰਗਰੂਰ ਵਿੱਚ ਰਜਿਸਟਰਡ ਲਾਭਪਾਤਰੀ ਸ੍ਰੀਮਤੀ ਵੀਰਪਾਲ ਕੌਰ ਦੇ ਖਾਤੇ ਵਿੱਚੋਂ 1348 ਰੁਪਏ ਕੱਟੇ ਗਏ ਹਨ।