ਡਿਪਟੀ ਕਮਿਸ਼ਨਰ ਵੱਲੋਂ ਮੈਰਿਟ ’ਚ ਆਉਣ ਵਾਲੇ 10ਵੀਂ ਤੇ 12ਵੀਂ ਜਮਾਤ ਵਿਦਿਆਰਥੀ ਸਨਮਾਨਿਤ
ਅਸ਼ੋਕ ਵਰਮਾ
ਬਠਿੰਡਾ, 19 ਮਈ 2025: ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ‘ਚ ਪੰਜਾਬ ਦੀ ਮੈਰਿਟ ਸੂਚੀ ‘ਚ ਆਉਣ ਵਾਲੇ ਦਸਵੀਂ ਤੇ ਬਾਰਵੀਂ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਨ੍ਹਾਂ ‘ਚ ਜਮਾਤ ਬਾਰਵੀਂ ਦੇ 11 ਅਤੇ ਜਮਾਤ ਦਸਵੀਂ ਦੇ 6 ਵਿਦਿਆਰਥੀ ਸ਼ਾਮਲ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਮਿਹਨਤ ਦਾ ਪੱਲਾ ਨਾ ਛੱਡਣ ਕਿਉਂਕਿ ਸਖਤ ਮਿਹਨਤ ਨਾਲ ਹੀ ਜਿੰਦਗੀ ਵਿੱਚ ਹਰ ਔਖੀ ਤੋਂ ਔਖੀ ਮੰਜਿਲ ਨੂੰ ਸਰ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਨ ਦੇ ਨਾਲ-ਨਾਲ ਇਹ ਵੀ ਕਿਹਾ ਕਿ ਆਪਣੀ ਮਾਤ ਭਾਸ਼ਾ ਦੇ ਨਾਲ-ਨਾਲ ਹੋਰਨਾ ਭਾਸ਼ਾਵਾਂ ਨੂੰ ਸਿੱਖਣ ਨੂੰ ਤਰਜੀਹ ਦੇਣ ਤਾਂ ਜੋ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਉਨ੍ਹਾਂ ਨੂੰ ਭਾਸ਼ਾ ਪ੍ਰਤੀ ਬੋਲਣ ‘ਚ ਸਮੱਸਿਆਂ ਦਰਪੇਸ਼ ਨਾ ਆਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੀ ਪੜ੍ਹਾਈ ਵੱਲ ਹੋਰ ਵਧੇਰੇ ਧਿਆਨ ਦੇਣ ਤਾਂ ਜੋ ਉਹ ਜਿੰਦਗੀ ਵਿੱਚ ਉਚ ਮੁਕਾਮ ਹਾਸਲ ਕਰ ਸਕਣ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ਼੍ਰੀਮਤੀ ਮਨਿੰਦਰ ਕੌਰ, ਮੈਰੀਟੋਰੀਅਸ ਸਕੂਲ ਦੇ ਪ੍ਰਿੰਸੀਪਲ ਸ ਗੁਰਦੀਪ ਸਿੰਘ ਸਿੱਧੂ, ਵਿੱਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਆਦਿ ਹਾਜ਼ਰ ਸਨ।