← ਪਿਛੇ ਪਰਤੋ
ਰਣਜੀਤ ਸਿੰਘ ਢੱਡਰੀਆਂ ਵਾਲੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹੋਏ ਪੇਸ਼, ਫੈਸਲਾ ਜਲਦ ਬਾਬੂਸ਼ਾਹੀ ਨੈਟਵਰਕ ਅੰਮ੍ਰਿਤਸਰ, 21 ਮਈ, 2025: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਅੱਜ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਏ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਤਖ਼ਤ ’ਤੇ ਹੋ ਰਹੀ ਹੈ ਜਿਸ ਵਿਚ ਢੱਡਰੀਆਂ ਵਾਲਿਆਂ ਨਾਲ ਗੱਲਬਾਤ ਕੀਤੀ ਜਾਵੇਗੀ। ਯਾਦ ਰਹੇ ਕਿ ਕੁਝ ਦਿਨ ਪਹਿਲਾਂ ਗਿਆਨੀ ਗਡਗੱਜ ਨੇ ਢੱਡਰੀਆਂ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣ ਵਾਸਤੇ ਆਖਿਆ ਗਿਆ ਸੀ।
Total Responses : 1603