ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿੱਲੀ ਗੁਰਦੁਆਰਾ ਕਮੇਟੀ ਤੇ ਤਖ਼ਤ ਪਟਨਾ ਸਾਹਿਬ ਕਮੇਟੀ ਨੂੰ ਵੀ ਮਿਲੇ ਹੁਕਮ, ਪੜ੍ਹੋ ਵੇਰਵਾ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 21 ਮਈ, 2025: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਾਹਿਬਾਨ ਦੀ ਮੀਟਿੰਗ ਮਗਰੋਂ ਫਸੀਲ ਤੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਕਿ ਬਲਬੀਰ ਸਿੰਘ ਨਾਂ ਦੇ ਮੁਲਾਜ਼ਮ ਵੱਲੋਂ ਇਕ ਮਹਿਲਾ ਨਾਲ ਦੁਰਵਿਹਾਰ ਕਰਨ ਦੇ ਮਾਮਲੇ ਵਿਚ ਉਸਦੇ ਖਿਲਾਫ ਕੀਤੀ ਕਾਰਵਾਈ ਦੀ ਰਿਪੋਰਟ ਤੁਰੰਤ ਪੇਸ਼ ਕੀਤੀ ਜਾਵੇ। ਇਸੇ ਤਰੀਕੇ ਤਖਤ ਸ੍ਰੀ ਹਰਿਮੰਦਿਰ ਸਾਹਿਬ ਪਟਨਾ ਸਾਹਿਬ ਦੇ ਦੋ ਆਗੂਆਂ ਬਲਦੇਵ ਸਿੰਘ ਤੇ ਗੁਰਦਿਆਲ ਸਿੰਘ ਦੀਆਂ ਸੇਵਾਵਾਂ ’ਤੇ ਰੋਕ ਲਗਾਈ ਹੈ।