ਤਰਨਤਾਰਨ: ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਪਰਿਵਾਰ ਨੇ ਲਾਈ ਇਨਸਾਫ ਦੀ ਗੁਹਾਰ
ਬਲਜੀਤ ਸਿੰਘ
ਤਰਨਤਾਰਨ, 21 ਮਈ 2025- ਪਿੰਡ ਵਲੀਪੁਰ ਵਿਚ ਇਕ 19 ਸਾਲਾ ਨੌਜਵਾਨ ਰੌਬਿਨ ਦੀ ਲਾਸ਼ ਸੜਕ ਕਿਨਾਰੇ ਪਈ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਿਸ਼ਤੇਦਾਰਾਂ ਨੇ ਦੱਸਿਆ ਕਿ ਦੋਸ਼ੀ ਸਾਡੇ ਗੁਆਂਢੀ ਹਨ, ਜਿਨ੍ਹਾਂ ਨੇ ਰੋਬਿਨ ਨੂੰ ਆਪਣੇ ਘਰ ਬੁਲਾ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਫੋਨ 'ਤੇ ਦੱਸਿਆ ਕਿ ਉਸ ਦੀ ਲਾਸ਼ ਪਿੰਡ ਵਲੀਪੁਰ 'ਚ ਸੜਕ ਕਿਨਾਰੇ ਸੁੱਟ ਦਿੱਤੀ ਗਈ ਹੈ, ਜਿਸ 'ਤੇ ਰਿਸ਼ਤੇਦਾਰਾਂ ਨੇ ਲਾਸ਼ ਦੇਖ ਕੇ ਪੁਲਸ ਨੂੰ ਸੂਚਨਾ ਦਿੱਤੀ। ਦਾਣਾ ਕਿਨਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਫੋਰੈਂਸਿਕ ਟੀਮ ਨੂੰ ਬੁਲਾਇਆ ਅਤੇ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।