ਸਿੱਖਿਆ ਕ੍ਰਾਂਤੀ: 11 ਲੱਖ ਰੁਪਏ ਦੀ ਲਾਗਤ ਨਾਲ 3 ਸਕੂਲਾਂ 'ਚ ਵਿਕਾਸ ਕੰਮਾਂ ਦੇ ਉਦਘਾਟਨ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 21 ਮਈ 2025- ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਸੁਲਤਾਨਪੁਰ ਦੇ ਲੋਧੀ ਹਲਕੇ ਦੇ 3 ਸਰਕਾਰੀ ਸਕੂਲਾਂ ਅੰਦਰ 11 ਲੱਖ ਰੁਪੈ ਦੀ ਲਾਗਤ ਵਾਲੇ ਵਿਕਾਸ ਕੰਮਾਂ ਦੇ ਉਦਘਾਟਨ ਚੇਅਰਮੈਨ ਨਗਰ ਸੁਧਾਰ ਟਰੱਸਟ ਸੱਜਣ ਸਿੰਘ ਚੀਮਾ ਵਲੋਂ ਕੀਤੇ ਗਏ।
ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਜਿਲ੍ਹੇ ਦੇ 553 ਪ੍ਰਾਇਮਰੀ ਤੇ 255 ਸੀਨੀਅਰ ਸੈਕੰਡਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਦਿੱਤੀ ਜਾ ਰਹੀ ਮੁਫਤ ਤੇ ਗੁਣਵੱਤਾ ਭਰਪੂਰ ਸਿੱਖਿਆ ਦਾ ਲਾਭ ਦਿਵਾਉਣ ਲਈ ਸਰਕਾਰੀ ਸਕੂਲਾਂ ਵਿਚ ਦਾਖਲੇ ਦਿਵਾਉਣ।