ਸ਼ਿਵ ਸੈਨਾ ਆਗੂ ਦੇ ਖਿਲਾਫ ਪੁਲਿਸ ਅਧਿਕਾਰੀ ਨਾਲ ਦੁਰਵਿਹਾਰ ਕਰਨ ਦਾ ਪਰਚਾ ਦਰਜ
ਰੋਹਿਤ ਗੁਪਤਾ
ਗੁਰਦਾਸਪੁਰ, 21 ਮਈ 2025 - ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਮੀਤ ਪ੍ਰਧਾਨ ਹਰਵਿੰਦਰ ਸੋਨੀ ਖਿਲਾਫ ਥਾਣਾ ਸਿਟੀ ਗੁਰਦਾਸਪੁਰ ਵਿੱਚ ਪੁਲਿਸ ਅਧਿਕਾਰੀ ਨਾਲ ਦੁਰਵਿਵਹਾਰ ਕਰਨ ਅਤੇ ਉਹਨਾਂ ਦੀ ਡਿਊਟੀ ਵਿੱਚ ਵਿਘਨ ਪਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ ਹੈ ਕਿ ਹਰਵਿੰਦਰ ਸੋਨੀ ਨੂੰ ਦੇ ਘਰ ਜਦੋਂ ਥਾਣਾ ਸਿਟੀ ਗੁਰਦਾਸਪੁਰ ਦੇ ਐਸਐਚ ਓ ਦਵਿੰਦਰ ਪ੍ਰਕਾਸ਼ ਇਸ ਸਿਕਿਉਰਟੀ ਚੈਕਿੰਗ ਲਈ ਗਏ ਤਾਂ
ਉਸ ਵੱਲੋਂ ਪੁਲਿਸ ਅਧਿਕਾਰੀ ਐਸਐਚ ਓ ਦਵਿੰਦਰ ਪ੍ਰਕਾਸ਼ ਨਾਲ ਦੁਰਵਿਵਹਾਰ ਕੀਤਾ ਗਿਆ ਅਤੇ ਉਹਨਾਂ ਦੀ ਡਿਊਟੀ ਵਿੱਚ ਵਿਘਨ ਪਾਇਆ ਗਿਆ ਜਿਸ ਤੋਂ ਬਾਅਦ ਹਰਵਿੰਦਰ ਸੋਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸੋਨੀ ਸਮਰਥਕਾਂ ਵੱਲੋਂ ਥਾਣਾ ਸਿਟੀ ਗੁਰਦਾਸਪੁਰ ਦੇ ਬਾਹਰ ਧਰਨਾ ਵੀ ਲਗਾਇਆ ਗਿਆ ਸੀ ਪਰ ਹਰਵਿੰਦਰ ਸੋਨੀ ਦੇ ਆਪਣੇ ਸਮਰਥਕਾਂ ਨੂੰ ਧਰਨਾ ਚੁੱਕਣ ਬਾਰੇ ਕਹਿਣ ਦੇ ਕੁਝ ਦੇਰ ਬਾਅਦ ਹੀ ਇਹ ਧਰਨਾ ਖਤਮ ਕਰ ਦਿੱਤਾ ਗਿਆ ਸੀ । ਇਸ ਤੋਂ ਬਾਅਦ ਸੋਨੀ ਦੇ ਖਿਲਾਫ ਥਾਨਾ ਸਿਟੀ ਵਿਖੇ ਪੁਲਿਸ ਅਧਿਕਾਰੀਆਂ ਨਾਲ ਦੁਰਵਿਹਾਰ ਕਰਨ ਦਾ ਮਾਮਲਾ ਦਰਜ ਕਰ ਲਿਆ ਗਿਆ। ਸੋਨੀ ਦਾ ਮੈਡੀਕਲ ਕਰਾਉਣ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਜਿੱਥੇ ਮਾਨਯੋਗ ਅਦਾਲਤ ਵੱਲੋਂ ਉਸਨੂੰ ਮੈਂ ਇੱਕ ਹਿਰਾਸਤ ਵਿੱਚ ਜੇਲ ਭੇਜ ਦਿੱਤਾ ਹੈ।