ਡਾ. ਮਨਮੋਹਨ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ 'ਚ ਲਾਉਣ ਨੂੰ ਲੈ ਕੇ ਵਿਵਾਦ, ਰਾਜੋਆਣਾ ਦੀ ਐਸਜੀਪੀਸੀ ਨੂੰ ਚਿੱਠੀ
ਅੰਮ੍ਰਿਤਸਰ, 22 ਮਈ 2025 - ਡਾ. ਮਨਮੋਹਨ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ 'ਚ ਲਾਉਣ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਇਸ ਸੰਬੰਧੀ ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਐਸਜੀਪੀਸੀ ਨੂੰ ਚਿੱਠੀ ਲਿਖੀ ਹੈ।
ਸਿੱਖ ਅਜਾਇਬ ਘਰ 'ਚ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਤਸਵੀਰ ਲਾਉਣ ਦੇ ਫੈਸਲੇ ਨੂੰ ਲੈ ਕੇ ਰਾਜੋਆਣਾ ਨੇ ਇਤਰਾਜ਼ ਜਤਾਇਆ ਹੈ। ਰਾਜੋਆਣਾ ਨੇ ਆਪਣੀ ਚਿੱਠੀ ਵਿੱਚ ਕਿਹਾ, ਸਿੱਖਾਂ ਦੀ ਕਾਤਲ ਪਾਰਟੀ ਦਾ ਪ੍ਰਧਾਨ ਮੰਤਰੀ ਸੀ ਡਾਕਟਰ ਮਨਮੋਹਨ ਸਿੰਘ..., ਇਸ ਲਈ ਮਨਮੋਹਨ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ਵਿੱਚ ਨਾ ਲਗਾਈ ਜਾਵੇ।