ਪਿੰਡ ਦੇ ਮੋਹਤਬਰਾਂ ਦੇ ਸਾਹਮਣੇ ਔਰਤ ਨੇ ਨਸ਼ਾ ਵੇਚਣ ਵਾਲਿਆਂ ਦੇ ਦੱਸੇ ਨਾਮ, ਵੀਡੀਓ ਵਾਇਰਲ
ਬਲਜੀਤ ਸਿੰਘ
ਤਰਨ ਤਾਰਨ : ਯੁੱਧ ਨਸ਼ਿਆਂ ਵਿਰੁੱਧ ਨੂੰ ਲੈ ਕੇ ਜਿੱਥੇ ਪੰਜਾਬ ਸਰਕਾਰ ਦਾ ਪੂਰਾ ਜ਼ੋਰ ਲੱਗਿਆ ਹੋਇਆ ਹੈ ਉੱਥੇ ਹੀ ਕਈ ਪਿੰਡਾਂ ਵਿੱਚ ਵਿਕਦੇ ਸ਼ਰੇਆਮ ਨਸ਼ੇ ਤੋਂ ਪਿੰਡਾਂ ਦੇ ਲੋਕਾਂ ਦੇ ਨਾਲ ਨਾਲ ਪਿੰਡ ਦੀਆਂ ਪੰਚਾਇਤਾਂ ਵੀ ਕਾਫੀ ਦੁਖੀ ਹਨ ।
ਜਿਸ ਦੇ ਚਲਦਿਆਂ ਜ਼ਿਲਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਸਭ ਤੋਂ ਵੱਡੇ ਪਿੰਡ ਸਭਰਾ ਜਿੱਥੇ ਨਸ਼ੇ ਦੀ ਵਿਕਰੀ ਹੁੰਦੀ ਹੈ, ਜਿਸ ਤੋਂ ਦੁਖੀ ਹੋ ਕੇ ਇੱਕ ਮਾਂ ਵੱਲੋਂ ਸ਼ਰੇਆਮ ਗਲੀ ਵਿੱਚ ਵਿਕਦੇ ਨਸ਼ੇ ਨੂੰ ਲੈ ਕੇ ਪੰਚਾਇਤ ਦੇ ਸਾਹਮਣੇ ਰੌਲਾ ਪਾਇਆ ਗਿਆ ਅਤੇ ਉਹਨਾਂ ਨਸ਼ਾ ਤਸਕਰਾਂ ਦੇ ਨਾਮ ਵੀ ਦੱਸੇ ਗਏ ਜੋ ਪਿੰਡ ਵਿੱਚ ਸ਼ਰੇਆਮ ਨਸ਼ਾ ਵੇਚਦੇ ਹਨ । ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਦੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ । ਔਰਤ ਦੱਸਦੀ ਹੈ ਕਿ ਇਸ ਤੋਂ ਬਾਅਦ ਪਿੰਡ ਸਭਰਾ ਦੀ ਪੰਚਾਇਤ ਵੱਲੋਂ ਐਕਸ਼ਨ ਲੈਂਦੇ ਹੋਏ ਪੁਲਿਸ ਚੌਂਕੀ ਸਭਰਾ ਦੇ ਇੰਚਾਰਜ ਨੂੰ ਜਾਣੂ ਕਰਵਾਇਆ ਗਿਆ ।
ਜਿਸ ਤੋਂ ਬਾਅਦ ਲੋਕਾਂ ਵਿੱਚ ਇਸ ਨੂੰ ਲੈ ਕੇ ਕਾਫੀ ਰੋਸ ਸੀ ਅਤੇ ਪੰਚਾਇਤ ਵੱਲੋਂ ਲੋਕਾਂ ਦੀ ਮਦਦ ਨਾਲ ਉਹਨਾਂ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਜੋ ਕਿ ਸ਼ਰੇਆਮ ਪਿੰਡ ਦੇ ਸ਼ਮਸ਼ਾਨ ਘਾਟਾਂ ਵਿੱਚ ਹੈਰੋਇਨ ਪੀਂਦੇ ਸਨ ਅਤੇ ਉਹ ਜੋ ਹੈ ਪੀਣ ਵਾਲੇ ਵਿਅਕਤੀ ਸਨ ਉਹਨਾਂ ਵੱਲੋਂ ਹੀ ਨਸ਼ਾ ਤਸਕਰਾਂ ਦੇ ਨਾਮ ਲਏ ਗਏ ਹਨ ।
ਸਰਪੰਚ ਅਵਤਾਰ ਸਿੰਘ ਦਾ ਕਹਿਣਾ ਹੈ ਕਿ ਜੇ ਕੋਈ ਨਸ਼ਾ ਪੀਣ ਵਾਲਾ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਉਹ ਸਾਡੇ ਨਾਲ ਸੰਪਰਕ ਕਰੇ ਅਸੀਂ ਉਸਦਾ ਨਸ਼ਾ ਛਡਵਾਉਣ ਵਿੱਚ ਮਦਦ ਕਰਾਂਗੇ ਅਤੇ ਜੇ ਕੋਈ ਵਿਅਕਤੀ ਪਿੰਡ ਵਿੱਚ ਨਸ਼ਾ ਵੇਚਦਾ ਫੜਿਆ ਗਿਆ ਤਾਂ ਉਸ ਤੇ ਕਾਨੂੰਨੀ ਕਾਰਵਾਈ ਹੋਵੇਗੀ