ਅਕਾਲ ਅਕੈਡਮੀ ਖਿੱਚੀਪੁਰ ਵਿਖੇ ਧਾਰਮਿਕ ਪ੍ਰੀਖਿਆ ਅਤੇ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ ਗਿਆ
ਹਰਜਿੰਦਰ ਸਿੰਘ ਭੱਟੀ
ਖਿੱਚੀਪੁਰ, 24 ਮਈ 2025 - ਅਕਾਲ ਅਕੈਡਮੀ ਖਿੱਚੀਪੁਰ ਵਿੱਚ ਸਿੱਖ ਮਿਸ਼ਨਰੀ ਕਾਲਜ ਵੱਲੋਂ ਕਰਵਾਏ ਜਾਂਦੇ ਸਲਾਨਾ ਧਾਰਮਿਕ ਪ੍ਰੀਖਿਆ ਵਿੱਚੋਂ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਿੱਖ ਮਿਸ਼ਨਰੀ ਕਾਲਜ ਵੱਲੋਂ ਪ੍ਰਿੰਸੀਪਲ ਸ਼੍ਰੀਮਤੀ ਸੁਨੀਤਾ ਕਪਿਲ ਨੂੰ ਅਤੇ ਗੁਰਮਤਿ ਅਧਿਆਪਕ ਸ਼੍ਰੀਮਤੀ ਪਰਮਿੰਦਰ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸਦੇ ਨਾਲ ਹੀ ਸ੍ਰੀ ਸਹਿਜ ਪਾਠ ਸੰਸਥਾ ਵੱਲੋਂ ਕਰਵਾਏ ਜਾਂਦੇ ਹਰ ਸਾਲ ਸੁੰਦਰ ਲਿਖਾਈ ਮੁਕਾਬਲੇ ਜਿਸ ਵਿੱਚ ਬੱਚੇ ਮੂਲ ਮੰਤਰ, ਗੁਰਮੰਤਰ, ਜਪੁਜੀ ਸਾਹਿਬ, ਅਨੰਦ ਸਾਹਿਬ, ਅਤੇ ਰਹਿਰਾਸ ਸਾਹਿਬ ਦੀਆਂ ਬਾਣੀਆਂ ਦੇ ਸਟੀਕ ਸੁੰਦਰ ਲਿਖਾਈ ਕਰਕੇ ਲਿਖਦੇ ਹਨ, ਜਿਸ ਨਾਲ ਬੱਚੇ ਦੁਨਿਆਵੀ ਪੜ੍ਹਾਈ ਦੇ ਨਾਲ-ਨਾਲ ਅਧਿਆਤਮਿਕ ਪੜ੍ਹਾਈ ਵੀ ਕਰਦੇ ਹਨ।
ਸ੍ਰੀ ਸਹਿਜ ਪਾਠ ਸੰਸਥਾ ਵੱਲੋਂ ਬੱਚਿਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਅੱਗੇ ਤੋਂ ਬਾਣੀ ਦੇ ਨਾਲ ਇਸੇ ਤਰ੍ਹਾਂ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਅਕੈਡਮੀ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਨੀਤਾ ਕਪਿਲ ਨੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਪ੍ਰੇਰਿਤ ਕੀਤਾ ਕਿ ਵੱਧ ਤੋਂ ਵੱਧ ਬੱਚੇ ਇਸ ਤਰ੍ਹਾਂ ਦੀਆ ਧਾਰਮਿਕ ਪ੍ਰੀਖਿਆਵਾਂ ਵਿੱਚ ਭਾਗ ਲੈਣ, ਗੁਰਮਤਿ ਨਾਲ ਜੁੜੇ ਰਹਿਣ ਅਤੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ।