ਕਾਊਂਟਰ ਇੰਟੈਲੀਜੈਂਸ ਪੰਜਾਬ ਦਾ ਹੌਲਦਾਰ ਹੈਰੋਇਨ ਸਮੇਤ ਕਾਬੂ
ਰਵਿੰਦਰ ਸਿੰਘ
ਖੰਨਾ : ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਖੰਨਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਕਾਊਂਟਰ ਇੰਟੈਲੀਜੈਂਸ, ਲੁਧਿਆਣਾ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਅਰਵਿੰਦਰ ਸਿੰਘ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ।
ਇੰਨਾ ਹੀ ਨਹੀਂ, ਇਸ ਪੂਰੇ ਰੈਕੇਟ ਵਿੱਚ ਸਰਕਾਰੀ ਕਰਮਚਾਰੀ, ਬਿਜਲੀ ਬੋਰਡ ਦਾ ਚੌਕੀਦਾਰ ਅਤੇ ਕਈ ਸੰਗਠਿਤ ਡਰੱਗ ਸਪਲਾਇਰ ਸ਼ਾਮਲ ਹਨ। ਐਸਐਸਪੀ ਡਾ. ਜੋਤੀ ਯਾਦਵ ਦੀ ਅਗਵਾਈ ਹੇਠ ਚਲਾਏ ਜਾ ਰਹੇ ਇਸ ਆਪ੍ਰੇਸ਼ਨ ਦੌਰਾਨ ਸੀਆਈਏ ਸਟਾਫ ਇੰਚਾਰਜ ਇੰਸਪੈਕਟਰ ਹਰਦੀਪ ਸਿੰਘ, ਸਿਟੀ ਥਾਣਾ 2 ਦੇ ਐਸਐਚਓ ਤਰਵਿੰਦਰ ਕੁਮਾਰ ਬੇਦੀ ਦੀਆਂ ਟੀਮਾਂ ਨੇ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 230 ਗ੍ਰਾਮ ਹੈਰੋਇਨ, 65 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਤਿੰਨ ਗੱਡੀਆਂ ਬਰਾਮਦ ਕੀਤੀਆਂ।