ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਲਕਾ ਵੱਲੋਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸਨਮਾਨਿਤ
ਨਵੀਂ ਦਿੱਲੀ, 28 ਮਈ 2025 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਲਕਾ ਨੇ ਬੁੱਧਵਾਰ ਨੂੰ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ, ਦਿਲੀ ਯੂਨੀਵਰਸਿਟੀ ਵਿਖੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਤੇ ਦਿੱਲੀ ਸਰਕਾਰ ਦੇ ਵਾਤਾਵਰਣ, ਖੁਰਾਕ ਸਪਲਾਈ ਅਤੇ ਉਦਯੋਗ ਮੰਤਰੀ ਮਨਜਿੰਦਰ ਸਿੰਘ ਸਿਰਸਾ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੀ ਹਾਜ਼ਰ ਸਨ।
ਇਸ ਮੌਕੇ ਤੇ ਗੱਲ ਕਰਦੇ ਹੋਏ ਕਲਕਾ ਨੇ ਕਿਹਾ ਕਿ ਇਹ ਬਹੁਤ ਚੰਗੀ ਗੱਲ ਹੈ ਕਿ ਮੁੱਖ ਮੰਤਰੀ ਨੇ ਪਿਛਲੇ 30 ਸਾਲਾਂ ਤੋਂ ਦਿੱਲੀ ਦੀ ਸੇਵਾ ਕੀਤੀ ਹੈ ਅਤੇ ਹੁਣ ਉਨ੍ਹਾਂ ਨੇ ਦਿਲੀ ਦੀ ਰਾਜ ਸਰਕਾਰ ਵਿੱਚ ਸਭ ਤੋਂ ਵੱਡੇ ਅਹੁਦੇ ਤੇ ਬਿਰਾਜਮਾਨ ਹਨ। ਉਨ੍ਹਾਂ ਨੇ 1984 ਦੇ ਦੰਗਿਆਂ ਦੇ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਦਿੱਲੀ ਵਿੱਚ ਸਿੱਖਾਂ ਦੇ ਨੁਮਾਇੰਦੇ ਹਨ ਅਤੇ ਉਹ ਰਾਸ਼ਟਰੀ ਰਾਜਧਾਨੀ ਵਿੱਚ 20 ਲੱਖ ਸਿਖਾਂ ਦੀ ਅਬਾਦੀ ਦੀ ਪ੍ਰਤੀਨਿਧਤਾ ਕਰ ਰਹੇ ਹਨ।