MP (ਰਾਜ ਸਭਾ) ਸਾਬਕਾ ਕੇਂਦਰੀ ਮੰਤਰੀ ਤੇ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਦੁੱਖ ਕੀਤਾ ਪ੍ਰਗਟ
- ਪੰਥ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੀ ਤਰੱਕੀ ’ਚ ਢੀਂਡਸਾ ਸਾਹਿਬ ਦਾ ਅਹਿਮ ਯੋਗਦਾਨ ਹਮੇਸ਼ਾ ਕੀਤਾ ਜਾਵੇਗਾ ਯਾਦ : ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ
ਮੋਹਾਲੀ/ ਚੰਡੀਗੜ੍ਹ, 28 ਮਈ 2025 - ਸਿੱਖ ਪੰਥ ਦੇ ਸੀਨੀਅਰ ਸਿਆਸਤਦਾਨ ਸੁਖਦੇਵ ਸਿੰਘ ਢੀਂਡਸਾ ਦਾ ਬੁੱਧਵਾਰ ਨੂੰ ਫੇਫੜਿਆਂ ਦੀ ਗੰਭੀਰ ਬਿਮਾਰੀ ਤੋਂ ਬਾਅਦ ਦੇਹਾਂਤ 'ਤੇ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਵੱਲੋਂ ਦੁੱਖ ਪ੍ਰਗਟ ਕੀਤਾ ਗਿਆ। ਸਤਨਾਮ ਸਿੰਘ ਸੰਧੂ, ਜੋਕਿ ਮੌਜੂਦਾ ਸਮੇਂ ਭਾਰਤ ਸਰਕਾਰ ਵੱਲੋਂ ਡੇਲੀਗੇਟ ਨਾਲ 4 ਦੇਸ਼ਾਂ ਦੀ ਯਾਤਰਾ 'ਤੇ ਹਨ, ਉਨ੍ਹਾਂ ਸਾਊਦੀ ਅਰਬ ਤੋਂ ਭੇਜੇ ਸੰਦੇਸ਼ ਰਾਹੀਂ ਦੱਸਿਆ ਕਿਸਿੱਖ ਪੰਥ ਤੇ ਪੰਜਾਬ ਦੇ ਸੀਨੀਅਰ ਸਿਆਸਤਦਾਨ ਸ. ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਨਾਲ ਬੇਹੱਦ ਦੁੱਖ ਹੋਇਆ ਹੈ। ਪੰਥ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੀ ਤਰੱਕੀ ’ਚ ਢੀਂਡਸਾ ਸਾਹਿਬ ਦਾ ਅਹਿਮ ਯੋਗਦਾਨ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਹਾਲੇ ਕੁੱਝ ਸਮਾਂ ਪਹਿਲਾਂ ਹੀ ਮੇਰੀ ਮੁਲਾਕਾਤ ਢੀਂਡਸਾ ਸਾਹਿਬ ਨਾਲ ਹੋਈ ਸੀ ਤੇ ਬਿਮਾਰ ਹੋਣ ਦੇ ਬਾਵਜੂਦ ਉਹ ਚੜ੍ਹਦੀ ਕਲਾ ਵਿੱਚ ਮਿਲੇ। ਅਸੀਂ ਪੰਥ ਤੇ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ’ਤੇ ਚਰਚਾ ਕੀਤੀ। ਮਰਹੂਮ ਸ. ਸੁਖਦੇਵ ਸਿੰਘ ਢੀਂਡਸਾ ਤੇ ਸਪੁੱਤਰ ਸ. ਪਰਮਿੰਦਰ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਹਮਦਰਦੀ ਹੈ।
ਐਮਪੀ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਅਸੀਂ ਧਰਤੀ ਦਾ ਮਹਾਨ ਸਪੂਤ ਗੁਆ ਦਿੱਤਾ ਹੈ, ਉਨ੍ਹਾਂ 6 ਦਹਾਕਿਆਂ ਤੋਂ ਵੱਧ ਤੱਕ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਵੱਡੇ ਅਹੁਦਿਆਂ 'ਤੇ ਰਹਿ ਕੇ ਸੇਵਾ ਕੀਤੀ। ਉਨ੍ਹਾਂ ਕੇਂਦਰੀ ਮੰਤਰੀ ਦੇ ਰੂਪ ਵਜੋਂ ਕਾਰਜ ਕਰਨ ਤੋਂ ਇਲਾਵਾ ਸੂਬੇ ਅਤੇ ਦੇਸ਼ ਦੀ ਰਾਜਨੀਤੀ ਵਿੱਚ ਵੀ ਮਹੱਤਵਪੂਰਨ ਤੇ ਸਕਾਰਾਤਮਕ ਯੋਗਦਾਨ ਦਿੱਤਾ ਹੈ। ਉਹ ਪੰਜਾਬ ਦੀਆਂ ਉਨਾਂ ਸ਼ਖਸ਼ੀਅਤਾਂ ਵਿੱਚੋਂ ਇੱਕ ਸਨ ਜਿਨਾਂ ਨੇ ਪੰਜਾਬ ਦੇ ਵਿਕਾਸ ਅਤੇ ਮੁਸ਼ਕਲਾਂ ਵਿੱਚੋਂ ਲੰਘੇ ਸਮੇਂ ਨੂੰ ਵੇਖਿਆ ਹੈ।
ਸੰਧੂ ਨੇ ਕਿਹਾ ਕਿ ਉਨਾਂ ਦੇ ਜਾਨ ਨਾਲ ਸਿੱਖ ਪੰਥ ਤੇ ਪੰਜਾਬ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੀ
ਵਾਹਿਗੁਰੂ ਵਿੱਛੜੀ ਰੂਹ ਨੂੰ ਆਪਣੇ ਚਰਨਾ 'ਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।