ਮੁੱਲਾਂਪੁਰ ਵਿੱਚ IPL ਐਲੀਮੀਨੇਟਰ- ਰਾਇਲ ਚੈਲੇਂਜਰਸ- ਪੰਜਾਬ ਦਾ ਮੁਕਾਬਲਾ ਅੱਜ
ਚੰਡੀਗੜ੍ਹ : ਆਈਪੀਐਲ 2024 ਦਾ ਪਹਿਲਾ ਕੁਆਲੀਫਾਇਰ ਮੈਚ ਅੱਜ ਰਾਤ 7:30 ਵਜੇ ਪੀਸੀਏ ਮਹਾਰਾਜਾ ਯਾਦਵਿੰਦਰਾ ਸਿੰਘ ਇੰਟਰਨੈਸ਼ਨਲ ਸਟੇਡੀਅਮ, ਮੁੱਲਾਂਪੁਰ ਵਿਖੇ ਖੇਡਿਆ ਜਾਵੇਗਾ। ਇਸ ਹਾਈ-ਵੋਲਟੇਜ ਮੈਚ ਵਿੱਚ, ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਦੀਆਂ ਟੀਮਾਂ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਜਿੱਤਣ ਵਾਲੀ ਟੀਮ ਸਿੱਧੇ ਫਾਈਨਲ ਲਈ ਕੁਆਲੀਫਾਈ ਕਰੇਗੀ, ਜਦੋਂ ਕਿ ਹਾਰਨ ਵਾਲੀ ਟੀਮ ਕੁਆਲੀਫਾਇਰ-2 ਵਿੱਚ ਐਲੀਮੀਨੇਟਰ ਦੇ ਜੇਤੂ ਨਾਲ ਭਿੜੇਗੀ।
ਇਸ ਆਈਪੀਐਲ ਮੈਚ ਨੂੰ ਲੈ ਕੇ ਪ੍ਰਸ਼ੰਸਕਾਂ ਵਿੱਚ ਬਹੁਤ ਉਤਸ਼ਾਹ ਹੈ। ਦੇਸ਼ ਭਰ ਦੇ ਕ੍ਰਿਕਟ ਪ੍ਰੇਮੀ 'ਸਿਟੀ ਬਿਊਟੀਫੁੱਲ' ਵਿੱਚ ਇਕੱਠੇ ਹੋਏ ਹਨ। ਸਟੇਡੀਅਮ ਦੇ ਬਾਹਰ ਟਿਕਟ ਕਾਊਂਟਰਾਂ ਅਤੇ ਟੀਮ ਦੇ ਸਮਾਨ ਦੀਆਂ ਦੁਕਾਨਾਂ 'ਤੇ ਭੀੜ ਦਿਖਾਈ ਦੇ ਰਹੀ ਹੈ।