ਵਿਧਾਇਕ ਸ਼ੈਰੀ ਕਲਸੀ ਨੇ 49 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵ ਨਿਰਮਾਣ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
‘ਪੰਜਾਬ ਸਿੱਖਿਆ ਕ੍ਰਾਂਤੀ’ ਸੂਬੇ ਦੇ ਭਵਿੱਖ ਦੀ ਨੀਹ ਨੂੰ ਮਜ਼ਬੂਤ ਕਰਨ ਵਾਲਾ ਕਦਮ-ਵਿਧਾਇਕ ਸ਼ੈਰੀ ਕਲਸੀ
ਰੋਹਿਤ ਗੁਪਤਾ
ਬਟਾਲਾ, 29 ਮਈ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਕਿਹਾ ਕਿ ਹੁਣ ਤੱਕ ਦੇ ਪੰਜਾਬ ਦੇ ਇਤਿਹਾਸ ਵਿੱਚ ਸਿੱਖਿਆ ਕ੍ਰਾਂਤੀ ਪੰਜਾਬ’ ਤਹਿਤ ਪਹਿਲੀ ਅਜਿਹੀ ਪਹਿਲਕਦਮੀ ਹੋਈ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਹੌਂਸਲਾ ਅਫਜਾਈ ਕਰਨ ਅਤੇ ਸਕੂਲਾਂ ਦੀਆਂ ਜਰੂਰਤਾਂ ਨੂੰ ਤਰਜੀਹ ਦੇ ਅਧਾਰ ’ਤੇ ਪੂਰਾ ਕਰਨ ਲਈ ਯਕੀਨੀ ਬਣਾਉਣ ਹਿੱਤ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਹਰ ਸੰਭਵ ਉਪਰਾਲੇ ਕਰ ਰਹੀ ਹੈ ਅਤੇ ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਦੇ ਭਵਿੱਖ ਦੀ ਨੀਹ ਨੂੰ ਮਜ਼ਬੂਤ ਕਰਨ ਵਾਲਾ ਕਦਮ ਹੋਵੇਗਾ।
ਅੱਜ ਵਿਧਾਇਕ ਸ਼ੈਰੀ ਕਲਸੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਟਾਲਾ, ਅੱਚਲੀ ਗੇਟ ਨੇੜੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ 49 ਲੱਖ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਕਰਵਾਏ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਿੱਖਿਆਂ ਢਾਂਚੇ ਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਵਿਕਾਸ ਨੂੰ ਕ੍ਰਾਂਤੀਕਾਰੀ ਛੋਹਾਂ ਦਿੰਦਿਆਂ ਹੋਇਆਂ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ ਆਪਣੀ ਮਿਹਨਤ ਤੇ ਦ੍ਰਿੜ ਇਰਾਦੇ ਨਾਲ ਸਲਾਨਾ ਬੋਰਡ ਪ੍ਰੀਖਿਆਵਾਂ ਵਿੱਚੋਂ ਮੋਹਰੀ ਸਥਾਨ ’ਤੇ ਰਹੇ ਹਨ। ਉਨਾਂ ਦੱਸਿਆ ਕਿ ਸਕੂਲ ਵਿੱਚ 2 ਨਵੇਂ ਕਮਰੇ ਬਣਾਉਣ ਸਮੇਤ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸਕੂਲ ਵਿੱਚ ਹੋਰ ਵੀ ਵਿਕਾਸ ਕਾਰਜਾਂ ਦੀ ਜਰੂਰਤ ਹੋਵੇਗੀ ਤਾਂ ਉਸ ਨੂੰ ਵੀ ਪੂਰਾ ਕੀਤਾ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਪੜਾਈ ਵੱਲ ਹੋਰ ਦਿਲਚਸਪੀ ਨਾਲ ਅੱਗੇ ਆਉਣ, ਤਾਂ ਕਿ ਸਕੂਲੀ ਪ੍ਰੀਖਿਆਵਾਂ ਵਾਂਗ ਵੱਖ-ਵੱਖ ਉੱਚ ਤਕਨੀਕੀ ਮੈਡੀਕਲ ਤੇ ਨਾਨ ਮੈਡੀਕਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚੋਂ ਵੀ ਵੱਧੀਆ ਮੱਲਾਂ ਮਾਰੀਆਂ ਜਾਣ।
ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਸਮਾਗਮ ਦੇ ਆਖਰ ਵਿੱਚ ਪ੍ਰਮੁੱਖ ਹਸਤੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪਿ੍ਰੰਸੀਪਲ ਸੁਰਜੀਤ ਸਿੰਘ, ਪਿ੍ਰੰਸੀਪਲ ਹਰਜਿੰਦਰ ਕੋਰ, ਪਿ੍ਰੰਸੀਪਲ ਤੇਜਿੰਦਰ ਕੋਰ, ਮਾਸਟਰ ਤਿਲਕ ਰਾਜ, ਨਵਦੀਪ ਸਿੰਘ, ਜਸਵਿੰਦਰ ਸਿੰਘ ਬੀ.ਐਨ.ਓ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਲੈਕਚਰਾਰ ਹਰਪ੍ਰੀਤ ਸਿੰਘ, ਸ੍ਰੀਮਤੀ ਜਸਮੀਤ ਕੋਰ, ਬਰਿੰਦਰ ਵਸ਼ਿਸਟ, ਟਰੱਸਟੀ ਸੰਨੀ ਮਸੀਹ, ਮਾਸਟਰ ਬਲਦੇਵ ਰਾਜ, ਰਜਿੰਦਰ ਸਿੰਘ ਬਾਜਵਾ, ਭੁਪਿੰਦਰ ਸਿੰਘ, ਬੰਟੀ ਟਰੇਂਡਜ਼, ਅਮਿਤ ਸੋਢੀ, ਹਰਵੰਤ ਮਹਾਜਨ, ਦਲਜੀਤ ਸਿੰਘ, ਮੋਹਿਤ ਖੋਸਲਾ, ਕਮਲ ਕੁਮਾਰ,ਰਣਜੀਤ ਗਰੋਵਰ, ਸੰਜੀਵ ਮਹਾਜਨ, ਨਿਰੰਜਨ ਸਿੰਘ, ਕੰਚਲ ਬਾਲਾ ਚੌਹਾਨ, ਸੰਦੀਪ ਕੁਮਾਰ, ਸੰਜੀਵ ਕੁਮਾਰ, ਤੇਜਿੰਦਰ ਸਿੰਘ ਸ਼ੈਰੀ, ਰਜਿੰਦਰ ਸਿੰਘ ਭਾਟੀਆ, ਕਮਲ ਕਿਸ਼ੋਰ ਸਮੇਤ ਸਕੂਲ ਸਟਾਫ, ਵਿਦਿਆਰਥੀ ਅਤੇ ਮਾਪੇ ਆਦਿ ਮੋਜੂਦ ਸਨ।