← ਪਿਛੇ ਪਰਤੋ
ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਸੁਖਦੇਵ ਸਿੰਘ ਢੀਂਡਸਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ
ਅਸ਼ੋਕ ਵਰਮਾ
ਬਠਿੰਡਾ, 29 ਮਈ 2025: ਸਾਬਕਾ ਰਾਜ ਸਭਾ ਮੈਂਬਰ ਅਤੇ ਕੇਂਦਰੀ ਤੇ ਪੰਜਾਬ ਦੀ ਵਜ਼ਾਰਤ ਵਿੱਚ ਅਹਿਮ ਅਹੁਦਿਆਂ ਤੇ ਰਹੇ ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਮੌਤ ਤੇ ਭਾਜਪਾ ਦੇ ਸੀਨੀਅਰ ਆਗੂ ਸੇਵਾ ਮੁਕਤ ਆਈ ਏ ਐਸ ਪਰਮਪਾਲ ਕੌਰ ਸਿੱਧੂ ਤੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਢੀਂਡਸਾ ਦੀ ਮੌਤ ਤੇ ਦੁੱਖ ਪ੍ਰਗਟ ਕੀਤਾ ਹੈ ।ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੀਆਂ ਮੰਗਾਂ ਲਈ ਹੋਣ ਵਾਲੇ ਅੰਦੋਲਨਾਂ ਵਿੱਚ ਸੁਖਦੇਵ ਸਿੰਘ ਢੀਂਡਸਾ ਨੇ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ।ਉਹ ਸਹੀ ਅਰਥਾਂ ਚ ਅਕਾਲੀ ਦਲ ਦੀ ਵਿਚਾਰ ਧਾਰਾ ਨੂੰ ਪ੍ਰਣਾਏ ਹੋਏ ਇਨਸਾਨ ਸਨ ਕੇਂਦਰ ਚ ਵਜ਼ੀਰ ਹੁੰਦਿਆਂ ਉਨ੍ਹਾਂ ਪੰਜਾਬ ਦੇ ਹੱਕ ਚ ਅਵਾਜ ਬੁਲੰਦ ਕੀਤੀ ਅਤੇ ਉਨ੍ਹਾਂ ਸਾਰੀ ਉਮਰ ਪੰਥ ਤੇ ਪਾਰਟੀ ਲਈ ਹੀ ਕੰਮ ਕੀਤਾ। ਉਹਨਾਂ ਕਿਹਾ ਕਿ ਉਨ੍ਹਾਂ ਦੇ ਵਿਛੋੜੇ ਨਾਲ ਜਿੱਥੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਉਥੇ ਹੀ ਪੰਥ ਤੇ ਪੰਜਾਬ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ।
Total Responses : 1694