Ludhiana Breaking: ਸੰਜੀਵ ਅਰੋੜਾ ਨੇ ਦਾਖਲ ਕੀਤੇ ਨਾਮਜਦਗੀ ਪੱਤਰ, ਦਿੱਤਾ ਵੱਡਾ ਬਿਆਨ
ਲੁਧਿਆਣਾ, 30 ਮਈ 2025- ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਵੱਲੋਂ ਅੱਜ ਲੁਧਿਆਣਾ ਪੱਛਮੀ ਜਿਮਨੀ ਚੋਣ ਦੇ ਲਈ ਨਾਮਜਦਗੀ ਪੱਤਰ ਦਾਖਲ ਕੀਤੇ ਗਏ। ਇਸ ਮੌਕੇ ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਤੋਂ ਇਲਾਵਾ ਸੰਜੀਵ ਅਰੋੜਾ ਦੇ ਰਿਸ਼ਤੇਦਾਰ ਮੌਜੂਦ ਸਨ।
ਨਾਮਜਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਉਹਨਾਂ ਨੂੰ ਲੋਕਾਂ ਦਾ ਅਥਾਹ ਪਿਆਰ ਮਿਲ ਰਿਹਾ ਹੈ। ਅਰੋੜਾ ਨੇ ਦਾਅਵਾ ਕੀਤਾ ਕਿ ਲੁਧਿਆਣਾ ਪੱਛਮੀ ਜਿਮਣੀ ਚੋਣ ਵਿੱਚ ਉਹਨਾਂ ਦੀ ਵੱਡੀ ਜਿੱਤ ਹੋਵੇਗੀ।
ਇਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਅੰਦਰ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਹੋਈ ਹੈ, ਭਰਿਸ਼ਟਾਚਾਰ ਦੇ ਖਿਲਾਫ ਵੀ ਸਾਡੀ ਸਰਕਾਰ ਦੇ ਵੱਲੋਂ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਲੁਧਿਆਣਾ ਦੇ ਲੋਕ ਬਹੁਤ ਸਿਆਣੇ ਹਨ, ਉਹ ਆਮ ਆਦਮੀ ਪਾਰਟੀ ਦੇ ਸੂਝਵਾਨ ਅਤੇ ਇਮਾਨਦਾਰ ਆਗੂ ਸੰਜੀਵ ਅਰੋੜਾ ਨੂੰ ਹੀ ਵਿਧਾਇਕ ਬਣਾ ਕੇ ਵਿਧਾਨ ਸਭਾ ਵਿੱਚ ਭੇਜਣਗੇ।