ਪੰਜਾਬ 'ਚ ਵੱਡੀ ਲੁੱਟ! ਦਿਨ ਦਿਹਾੜੇ HDFC ਬੈਂਕ ਲੁੱਟਿਆ
ਪਿਸਤੌਲ ਦੀ ਨੋਕ 'ਤੇ ਬੈਂਕ ਅੰਦਰ ਦਾਖ਼ਲ ਹੋ ਕੇ ਦਿੱਤਾ ਘਟਨਾ ਨੂੰ ਅੰਜਾਮ
ਤਿੰਨ ਲੁਟੇਰੇ ਇਕ ਕਾਰ ਵਿੱਚ ਆਏ ਸਨ, 40 ਲੱਖ ਲੁੱਟ ਕਿ ਲੁਟੇਰੇ ਹੋਏ ਫਰਾਰ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ 30 ਮਈ 2025- ਫਗਵਾੜਾ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੇ ਐੱਚ. ਡੀ. ਐੱਫ਼. ਸੀ. ਬੈਂਕ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਅਤੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉਕਤ ਵਾਰਦਾਤ ਨੂੰ ਅੰਜਾਮ ਤਿੰਨ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ 'ਤੇ ਬੈਂਕ ਅੰਦਰ ਦਾਖ਼ਲ ਹੋ ਕੇ ਦਿੱਤਾ ਗਿਆ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 40 ਲੱਖ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਡਕੈਤੀ ਦੀ ਪੁਸ਼ਟੀ ਖ਼ੁਦ ਐੱਸ. ਪੀ. ਸਿਟੀ ਫਗਵਾੜਾ ਰੁਪਿੰਦਰ ਕੌਰ ਭਾਟੀ ਨੇ ਫ਼ੋਨ 'ਤੇ ਗੱਲਬਾਤ ਦੌਰਾਨ ਕੀਤੀ ਹੈ। ਐੱਸ. ਪੀ. ਨੇ ਕਿਹਾ ਕਿ ਜਿਵੇਂ ਹੀ ਡਕੈਤੀ ਦੀ ਸੂਚਨਾ ਮਿਲੀ ਪੁਲਸ ਨੇ ਮੌਕੇ 'ਤੇ ਜਾਂਚ ਸ਼ੁਰੂ ਕਰ ਦਿੱਤੀ। ਤਿੰਨ ਲੁਟੇਰੇ ਇਕ ਕਾਰ ਵਿੱਚ ਆਏ ਸਨ ਅਤੇ ਉਨ੍ਹਾਂ ਕੋਲ ਬੰਦੂਕਾਂ ਸਨ। ਉਨ੍ਹਾਂ ਕਿਹਾ ਕਿ ਬੈਂਕ ਵਾਲੇ ਅਜੇ ਲੁੱਟੀ ਗਈ ਰਕਮ ਨੂੰ ਕਲੀਅਰ ਨਹੀਂ ਕਰ ਰਹੇ ਹਨ ਪਰ ਕਿਹਾ ਜਾ ਰਿਹਾ ਹੈ ਕਿ 40 ਲੱਖ ਲੁੱਟ ਕੇ ਲੈ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।