ਨਸ਼ੇ ਫਸੇ ਵਿਅਕਤੀ, ਸਮਾਜ ਦੀ ਮੁੱਖ ਧਾਰਾ ਨਾਲ ਜੁੜਨ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਹਸਨਪੁਰਾ ਵਿਖੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਲੜਨ ਦੀ ਸਹੁੰ ਚੁਕਾਈ
ਬਟਾਲਾ, 31 ਮਈ ( ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਨੂੰ ਬਟਾਲੇ ਦੀਆਂ ਵੱਖ-ਵੱਖ ਵਾਰਡਾਂ ਵਿੱਚ ਭਾਰੀ ਲੋਕ ਸਮਰਥਨ ਮਿਲ ਰਿਹਾ ਹੈ। ਬਟਾਲਾ ਸ਼ਹਿਰ ਵਿਚ ਕਰਵਾਈਆਂ ਜਾ ਰਹੀਆਂ ਨਸ਼ਾ ਮੁਕਤੀ ਯਾਤਰਾਵਾਂ ਵਿਚ ਸਥਾਨਕ ਆਗੂ, ਪ੍ਰਸ਼ਾਸਨਿਕ ਅਧਿਕਾਰੀ, ਨੌਜਵਾਨ ਅਤੇ ਆਮ ਨਾਗਰਿਕ ਉਤਸ਼ਾਹਪੂਰਵਕ ਹਿੱਸਾ ਲੈ ਰਹੇ ਹਨ।
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਹਸਨਪੁਰਾ ਵਿਚ ਜਾਗਰੂਕਤਾ ਪ੍ਰੋਗਰਾਮ ਕਰਵਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਦੀ ਲਤ ਲਗਾਉਣ ਵਾਲੇ ਨਸ਼ਾ ਤਸਕਰ ਕਿਸੇ ਵੀ ਕੀਮਤ 'ਤੇ ਬਖਸ਼ੇ ਨਹੀਂ ਜਾਣਗੇ| ਉਨ੍ਹਾਂ ਵਾਰਡ ਪੱਧਰੀ ਰੱਖਿਆ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਕੋਈ ਵੀ ਬਾਹਰੀ ਜਾਂ ਅੰਦਰੂਨੀ ਵਿਅਕਤੀ ਪਿੰਡਾਂ ਵਿਚ ਨਸ਼ਾ ਸਪਲਾਈ ਨਾ ਕਰ ਸਕੇ।
ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਜੋ ਲੋਕ ਨਸ਼ੇ ਦੀ ਦਲਦਲ ਵਿੱਚ ਫਸੇ ਹਨ, ਉਹ ਨਸ਼ਾ ਛੱਡ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਚਨਬੱਧ ਹੈ ਅਤੇ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋ ਤੱਕ ਸਮਾਜ ਨੂੰ ਨਸ਼ਿਆਂ ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਕਰ ਦਿੱਤਾ ਜਾਂਦਾ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਹਲਕੇ ਨੂੰ ਨਸ਼ਾ ਮੁਕਤ ਬਣਾਉਣ ਵਿਚ ਸਹਿਯੋਗ ਦੇਣ। ਇਸ ਮੌਕੇ ਉਨ੍ਹਾਂ ਸਮੂਹ ਹਾਜਰੀਨ ਨੂੰ ਨਸ਼ਿਆਂ ਖਿਲਾਫ਼ ਲੜਨ ਦੀ ਸਹੁੰ ਵੀ ਚੁਕਾਈ।
ਇਸ ਮੌਕੇ ਵਾਰਡ ਇੰਚਾਰਜ ਨਿਰਮਲ ਜੀ ਵਲੋਂ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਖੇਡਾਂ ਵੀ ਕਰਵਾਈਆਂ ਗਈਆਂ, ਜਿਸ ਵਿੱਚ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।
ਇਸ ਮੌਕੇ ਡੀ.ਐਸ.ਪੀ ਸੰਜੀਵ ਕੁਮਾਰ, ਐਸ.ਐਚ ਓ ਨਿਰਮਲ ਸਿੰਘ, ਮਾਸਟਰ ਤਿਲਕ ਰਾਜ, ਗੁਰਜੀਤ ਸਿੰਘ ਸੁੰਦਰ, ਅਮਿਤ ਸੋਢੀ, ਭੁਪਿੰਦਰ ਸਿੰਘ, ਨਿਰਮਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।