ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਫਸਲਾਂ ਦੀ ਬਿਜਾਈ ਸਬੰਧੀ ਕਿਸਾਨਾਂ ਨਾਲ ਕੀਤੇ ਨੁਕਤੇ ਸਾਂਝੇ
ਅਸ਼ੋਕ ਵਰਮਾ
ਬਠਿੰਡਾ, 31 ਮਈ 2025: ਸਥਾਨਕ ਪੀਏਯੂ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ 2025 ਦੀ ਕੜੀ ਤਹਿਤ ਤੀਜੇ ਦਿਨ ਤਲਵੰਡੀ ਸਾਬੋ ਬਲਾਕ ਦੇ ਪਿੰਡ ਬਾਘਾ, ਤਰਖਾਣਵਾਲਾ, ਰਾਮਸਰਾ ਅਤੇ ਸੁਖਲੱਧੀ ਵਿਖੇ ਕੈਂਪ ਅਤੇ ਨੁਕੜ ਮੀਟਿੰਗਾਂ ਕੀਤੀਆਂ ਗਈਆਂ।ਇਨ੍ਹਾਂ ਕੈਂਪਾਂ ਦੌਰਾਨ ਡਾ. ਗੁਰਮੀਤ ਸਿੰਘ ਢਿੱਲੋਂ ਪ੍ਰੋਫੈਸਰ ਪਸਾਰ ਸਿਖਿਆ ਕੇ.ਵੀ.ਕੇ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਸੰਬੰਧੀ ਨੁਕਤੇ, ਬੀਜ ਸੋਧ, ਸੰਯੁਕਤ ਕੀਟ ਪ੍ਰਬੰਧਨ ਸੰਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ।
ਇਸ ਦੌਰਾਨ ਡਾ. ਰਮਨਦੀਪ ਕੌਰ ਸਹਾਇਕ ਪ੍ਰੋਫੈਸਰ (ਪ੍ਰੋਸੈਸਿੰਗ ਅਤੇ ਫੂਡ ਇੰਜੀਨਰਿੰਗ) ਨੇ ਡਰੋਨ ਟਕਨੋਲੌਜੀ, ਸੁਚੱਜਾ ਮੰਡੀਕਰਨ, ਤੇਲ ਬੀਜ ਫਸਲਾਂ ਦੀ ਪ੍ਰੋਸੈਸਿੰਗ ਅਤੇ ਪੈਕਿੰਗ ਕਰਕੇ ਮੁੱਲ ਵਧਾਊ ਉਤਪਾਦ ਪੈਦਾ ਕਰਨ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਕੇ ਖੇਤ ਮਿੱਟੀ ਦਾ ਸੈਂਪਲ ਲੈਣ ਦਾ ਤਰੀਕਾ ਸਾਂਝਾ ਕੀਤਾ ਗਿਆ ਅਤੇ ਖੇਤੀ ਸੰਬੰਧੀ ਸਾਹਿਤ ਅਤੇ ਪ੍ਰਕਾਸ਼ਨਾਵਾਂ ਵੀ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਗਈਆਂ। ਇਨ੍ਹਾਂ ਕੈਂਪਾਂ ਚ 560 ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ