ਕੋਲੰਬੀਆ ਦੇ ਰਾਸ਼ਟਰਪਤੀ ਉਮੀਦਵਾਰ 'ਤੇ ਚੋਣ ਪ੍ਰਚਾਰ ਦੌਰਾਨ ਹਮਲਾ
ਹਮਲਾਵਰ ਨੇ ਪਿੱਠ ਵਿੱਚ ਮਾਰੀ ਗੋਲੀ
ਕੋਲੰਬੀਆ : ਕੋਲੰਬੀਆ ਦੇ ਰਾਸ਼ਟਰਪਤੀ ਉਮੀਦਵਾਰ ਮਿਗੁਏਲ ਉਰੀਬੇ ਨੂੰ ਚੋਣ ਪ੍ਰਚਾਰ ਦੌਰਾਨ ਗੋਲੀ ਮਾਰ ਦਿੱਤੀ ਗਈ ਹੈ। ਘਟਨਾ ਤੋਂ ਬਾਅਦ, ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਦੋਂ ਇਹ ਹਮਲਾ ਉਰੀਬੇ 'ਤੇ ਹੋਇਆ, ਉਹ ਬੋਗੋਟਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਤੁਹਾਨੂੰ ਦੱਸ ਦੇਈਏ ਕਿ ਕੋਲੰਬੀਆ ਵਿੱਚ ਅਗਲੇ ਸਾਲ ਚੋਣਾਂ ਹੋਣੀਆਂ ਹਨ, ਇਸ ਲਈ ਉਰੀਬੇ ਨੂੰ ਜਿੱਤ ਦਾ ਵੱਡਾ ਦਾਅਵੇਦਾਰ ਮੰਨਿਆ ਜਾ ਰਿਹਾ ਸੀ। ਉਰੀਬੇ ਵਿਰੋਧੀ ਪਾਰਟੀ ਸੈਂਟਰੋ ਡੈਮੋਕ੍ਰੇਟਿਕੋ ਕੰਜ਼ਰਵੇਟਿਵ ਪਾਰਟੀ ਦਾ ਮੈਂਬਰ ਹੈ। ਪੁਲਿਸ ਨੇ ਮਾਮਲੇ ਵਿੱਚ ਦੋਸ਼ੀ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Click to Follow Babushahi Facebook Page →