ਪੰਜਾਬ-ਹਰਿਆਣਾ ਪਾਣੀ ਵਿਵਾਦ: ਹਾਈ ਕੋਰਟ ਨੇ 6 ਮਈ ਦੀ ਪਟੀਸ਼ਨ ਕੀਤੀ ਖ਼ਾਰਜ
ਚੰਡੀਗੜ੍ਹ, 8 ਜੂਨ 2025- ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਨਾਲ ਜੁੜੇ ਪਾਣੀ ਦੇ ਵਿਵਾਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ। ਸਰਕਾਰ ਨੇ ਅਦਾਲਤ ਤੋਂ 6 ਮਈ ਦੇ ਆਪਣੇ ਹੁਕਮ ਨੂੰ ਵਾਪਸ ਲੈਣ ਜਾਂ ਸੋਧਣ ਦੀ ਮੰਗ ਕੀਤੀ ਸੀ, ਜਿਸਨੂੰ ਕੋਰਟ ਨੇ ਠੁਕਰਾ ਦਿੱਤਾ।
ਕੋਰਟ ਨੇ ਕਿਹਾ ਕਿ ਉਕਤ ਹੁਕਮ ਸਹੀ ਸੀ ਅਤੇ ਇਸ ਵਿੱਚ ਦਖ਼ਲ ਦੇਣ ਦਾ ਕੋਈ ਆਧਾਰ ਨਹੀਂ। ਦੱਸ ਦਈਏ ਕਿ 6 ਮਈ ਨੂੰ ਹਾਈ ਕੋਰਟ ਨੇ ਫ਼ੈਸਲਾ ਦਿੱਤਾ ਸੀ ਕਿ ਕੇਂਦਰੀ ਗ੍ਰਹਿ ਸਕੱਤਰ ਦੀ ਮੀਟਿੰਗ ਵਿੱਚ ਹਰਿਆਣਾ ਨੂੰ ਪਾਣੀ ਦੇਣ ਬਾਰੇ ਲਿਆ ਗਿਆ ਫ਼ੈਸਲਾ ਲਾਗੂ ਕੀਤਾ ਜਾਵੇ, ਜਿਸ ਵਿਰੁੱਧ ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਪਟੀਸ਼ਨ ਪਾਈ ਸੀ।
Click to Follow Babushahi Facebook Page →