ਹਰਿਆਣਾ ਪੁਲਿਸ ਵੱਲੋਂ ਸ਼ੂਟਰ ਰੋਮਿਲ ਵੋਹਰਾ 'ਤੇ 2 ਲੱਖ ਰੁਪਏ ਦਾ ਇਨਾਮ : ਪਿੰਕੀ ਧਾਲੀਵਾਲ ਤੇ ਗੋਲੀਆਂ ਚਲਾਉਣ ਦਾ ਮਾਮਲਾ
ਯਮੁਨਾਨਗਰ: ਹਰਿਆਣਾ ਪੁਲਿਸ ਨੇ ਮੋਹਾਲੀ ਵਿੱਚ ਪੰਜਾਬੀ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਰੋਮਿਲ ਵੋਹਰਾ ਦੀ ਜਾਣਕਾਰੀ ਦੇਣ ਵਾਲੇ ਨੂੰ 2 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਰੋਮਿਲ ਵੋਹਰਾ ਯਮੁਨਾਨਗਰ ਦੇ ਕੰਸਾਪੁਰ ਰੋਡ, ਅਸ਼ੋਕ ਵਿਹਾਰ ਕਲੋਨੀ ਦਾ ਰਹਿਣ ਵਾਲਾ ਹੈ ਤੇ ਕਾਲਾ ਰਾਣਾ ਗੈਂਗ ਨਾਲ ਜੁੜਿਆ ਹੋਇਆ ਹੈ। ਉਸਨੇ ਕਈ ਵਾਰ ਯਮੁਨਾਨਗਰ, ਕੁਰੂਕਸ਼ੇਤਰ ਅਤੇ ਮੋਹਾਲੀ ਵਿੱਚ ਅਪਰਾਧ ਕੀਤੇ ਹਨ।
ਪਿਛਲੇ ਦਿਨੀਂ, ਰੋਮਿਲ ਵੋਹਰਾ ਨੇ ਆਪਣੇ ਸਾਥੀ ਨਾਲ ਮਿਲ ਕੇ ਮੋਹਾਲੀ 'ਚ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ ਸੀ। ਇਸ ਤੋਂ ਪਹਿਲਾਂ, ਉਹ ਯਮੁਨਾਨਗਰ ਦੇ ਇੱਕ ਆਈਲੈਟਸ ਸੈਂਟਰ 'ਤੇ ਵੀ ਗੋਲੀਬਾਰੀ ਕਰ ਚੁੱਕਾ ਹੈ। ਹਰਿਆਣਾ ਪੁਲਿਸ, ਯਮੁਨਾਨਗਰ, ਕੁਰੂਕਸ਼ੇਤਰ ਅਤੇ ਪੰਜਾਬ ਪੁਲਿਸ ਦੀਆਂ ਕਈ ਟੀਮਾਂ ਮੁਲਜ਼ਮ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ।
ਇਸ ਮਾਮਲੇ ਵਿੱਚ, ਮੋਹਾਲੀ ਪੁਲਿਸ ਨੇ ਰੋਮਿਲ ਦੇ ਸਾਥੀ ਨੂੰ ਯਮੁਨਾਨਗਰ ਤੋਂ ਗ੍ਰਿਫ਼ਤਾਰ ਵੀ ਕੀਤਾ ਹੈ।