ਸਿਹਤ ਮੰਤਰੀ ਨੇ ਡਾਕਟਰ ਵੱਲੋਂ ਨਸ਼ੇ ਦੀ ਵਰਤੋਂ ਤੇ ਔਰਤ ਨਾਲ ਕੁੱਟਮਾਰ ਦੀ ਘਟਨਾ ਦੀ ਜਾਂਚ ਦੇ ਦਿੱਤੇ ਹੁਕਮ
- ਕਿਹਾ, ਸਖ਼ਤ ਕਾਰਵਾਈ ਕੀਤੀ ਜਾਵੇਗੀ, ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਨੇ ਅਪਣਾਈ ਜ਼ੀਰੋ ਟੋਲਰੈਂਸ ਪਾਲਿਸੀ
ਜਲੰਧਰ, 20 ਜੂਨ 2025: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਇੱਕ ਡਾਕਟਰ, ਜੋ ਕਥਿਤ ਤੌਰ 'ਤੇ ਇੱਕ ਹਸਪਤਾਲ ਵਿੱਚ ਨਸ਼ੀਲੇ ਪਦਾਰਥ ਦਾ ਸੇਵਨ ਅਤੇ ਇੱਕ ਔਰਤ ਨਾਲ ਕੁੱਟਮਾਰ ਕਰਦੇ ਪਾਇਆ ਗਿਆ, ਖਿਲਾਫ਼ ਜਾਂਚ ਦੇ ਹੁਕਮ ਦਿੱਤੇ ਗਏ ਹਨ। ਇਹ ਕਾਰਵਾਈ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇੱਕ ਵੀਡੀਓ ਤੋਂ ਬਾਅਦ ਕੀਤੀ ਗਈ ਹੈ, ਜਿਸ ਵਿੱਚ ਡਾਕਟਰ ਨਸ਼ਾ ਕਰਨ ਤੋਂ ਇਲਾਵਾ ਇਕ ਮਹਿਲਾ ਨਾਲ ਕੁੱਟਮਾਰ ਕਰਦਾ ਨਜ਼ਰ ਆ ਰਿਹਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਾਂਚ ਪਹਿਲਾਂ ਹੀ ਚੱਲ ਰਹੀ ਹੈ ਅਤੇ ਜਾਂਚ ਦੀ ਰਿਪੋਰਟ ਦੇ ਆਧਾਰ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਜ਼ੀਰੋ-ਟੋਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਜ਼ਿੰਮੇਵਾਰ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਕੈਬਨਿਟ ਮੰਤਰੀ ਨੇ ਇਸ ਮੁੱਦੇ ਨੂੰ ਉਜਾਗਰ ਕਰਨ ਅਤੇ ਸਰਕਾਰ ਦੇ ਧਿਆਨ ’ਚ ਲਿਆਉਣ ਵਿੱਚ ਮੀਡੀਆ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ।
ਉਨ੍ਹਾਂ ਸਿਹਤ ਸੰਭਾਲ ਸੰਸਥਾਵਾਂ ਦੇ ਅੰਦਰ ਨੈਤਿਕ ਆਚਰਣ ਬਣਾਈ ਰੱਖਣ ਅਤੇ ਖਾਸ ਕਰ ਸਰਕਾਰੀ ਸੰਸਥਾਵਾਂ ਵਿੱਚ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।
Click to Follow Babushahi Facebook Page →