← ਪਿਛੇ ਪਰਤੋ
ਮਜੀਠੀਆ ਦੇ ਰਿਮਾਂਡ ’ਚ ਵਾਧੇ ਦੀ ਮੰਗ ਕਰੇਗੀ ਵਿਜੀਲੈਂਸ ਬਾਬੂਸ਼ਾਹੀ ਨੈਟਵਰਕ ਮੁਹਾਲੀ, 2 ਜੁਲਾਈ, 2025: ਵਿਜੀਲੈਂਸ ਬਿਊਰੋ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵਿਚ ਪੇਸ਼ ਕਰਨ ਮੌਕੇ ਪੁਲਿਸ ਰਿਮਾਂਡ ਵਿਚ ਵਾਧੇ ਦੀ ਮੰਗ ਕਰੇਗੀ। ਮਜੀਠੀਆ ਨੂੰ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਹਨਾਂ ਨੂੰ ਅਦਾਲਤ ਨੇ 7 ਦਿਨਾਂ ਦੇ ਰਿਮਾਂਡ ’ਤੇ ਭੇਜਿਆ ਸੀ। ਸੂਤਰਾਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਮਜੀਠੀਆ ਨੇ ਸਹਿਯੋਗ ਨਹੀਂ ਕੀਤਾ। ਸੂਤਰਾਂ ਨੇ ਇਹ ਵੀ ਦੱਸਿਆ ਕਿ ਵੱਖ-ਵੱਖ ਥਾਵਾਂ ’ਤੇ ਮਜੀਠੀਆ ਨੂੰ ਲਿਜਾਣ ਮੌਕੇ ਕਈ ਨਵੇਂ ਤੱਥ ਸਾਹਮਣੇ ਆਏ ਹਨ।
Total Responses : 500