ਮਨੀਸ਼ ਤਿਵਾੜੀ ਨੇ ਪਬਲਿਕ ਮੀਟਿੰਗ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਂਵਾਂ
ਕਿਹਾ: ਸ਼ਹਿਰ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਪ੍ਰਾਥਮਿਕਤਾ
ਪ੍ਰਮੋਦ ਭਾਰਤੀ
ਚੰਡੀਗੜ੍ਹ, 2 ਜੁਲਾਈ,2025 - ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਅੱਜ ਸੈਕਟਰ-22 ਦੇ ਨਿਵਾਸੀਆਂ ਨਾਲ ਇੱਕ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਾਈਆਂ। ਇਸ ਮੌਕੇ ਉਹਨਾਂ ਨਾਲ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ ਐਸ ਲੱਕੀ ਸਣੇ ਪਾਰਟੀ ਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ, ਮਨੀਸ਼ ਤਿਵਾੜੀ ਨੇ ਕਿਹਾ ਕਿ ਸ਼ਹਿਰ ਦਾ ਸਰਬਪੱਖੀ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਕਾਂਗਰਸ ਪਾਰਟੀ ਦਾ ਮੁੱਖ ਟੀਚਾ ਹੈ। ਜਿਸ ਬਾਰੇ ਉਹਨਾਂ ਨੇ ਬੀਤੇ ਦਿਨ ਹੋਈ ਵੱਖ-ਵੱਖ ਕੇਂਦਰੀ ਸਕੀਮਾਂ ਨਾਲ ਸੰਬੰਧਿਤ ਮੀਟਿੰਗ ਦੌਰਾਨ ਅਫਸਰਾਂ ਨੂੰ ਨਿਰਦੇਸ਼ ਵੀ ਹਨ। ਇਸ ਤੋਂ ਇਲਾਵਾ, ਉਹ ਸ਼ਹਿਰ ਦੇ ਵਿਕਾਸ ਲਈ ਆਪਣੇ ਪਾਰਲੀਮਾਨੀ ਕੋਟੇ ਵਿਚੋਂ ਵੀ ਗਰਾਂਟ ਜਾਰੀ ਕਰ ਰਹੇ ਹਨ। ਇਸ ਦੌਰਾਨ ਉਹਨਾਂ ਨੇ ਬੀਤੇ ਦਿਨ ਮੇਅਰ ਦੀ ਚੋਣ ਦੀ ਪ੍ਰਕਿਰਿਆ ਵਿੱਚ ਹੋਏ ਇਤਿਹਾਸਿਕ ਬਦਲਾਅ ਜਿਕਰ ਵੀ ਕੀਤਾ, ਜਿਸ ਖਾਮੀ ਦਾ ਇਸਤੇਮਾਲ ਕਰਕੇ ਲੋਕਤੰਤਰ ਦਾ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।
ਇਸ ਤੋਂ ਪਹਿਲਾਂ, ਸੰਸਦ ਮੈਂਬਰ ਤਿਵਾੜੀ ਨੇ ਮੀਟਿੰਗ ਦਾ ਆਯੋਜਨ ਕਰਨ ਲਈ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਮਨ ਸਲੈਚ ਧੰਨਵਾਦ ਦਾ ਵੀ ਕੀਤਾ। ਇਸ ਨਾਲ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਉਥੇ ਹੀ, ਐਚ.ਐਸ ਲੱਕੀ ਨੇ ਕਿਹਾ ਕਿ ਦੇਸ਼ ਵਿੱਚ ਜਿਆਦਾਤਰ ਵਿਕਾਸ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਦੌਰਾਨ ਹੀ ਹੋਇਆ ਹੈ। ਉਨ੍ਹਾਂ ਨੇ ਸੰਸਦ ਮੈਂਬਰ ਤਿਵਾੜੀ ਵੱਲੋਂ ਚੰਡੀਗੜ੍ਹ ਦੇ ਵਿਕਾਸ ਵਾਸਤੇ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਦਾ ਜਿਕਰ ਕੀਤਾ।
ਇਸ ਮੌਕੇ ਸਾਬਕਾ ਡਿਪਟੀ ਮੇਅਰ ਬਲਰਾਜ ਕੁਮਾਰ, ਚੰਡੀਗੜ੍ਹ ਕਾਂਗਰਸ ਦੇ ਖਜਾਨਚੀ ਵਿਕਰਮ ਚੋਪੜਾ, ਚੰਡੀਗੜ੍ਹ ਕਾਂਗਰਸ ਦੇ ਜਨਰਲ ਸਕੱਤਰ ਨਰਿੰਦਰ ਨੰਦੀ, ਮਨਿੰਦਰ ਪਾਲ ਸਿੱਧੂ ਵੀ ਮੌਜ਼ੂਦ ਰਹੇ।