ਨਸ਼ਿਆਂ ਨੂੰ ਖਤਮ ਕਰਨ ਲਈ ਲੋਕਾਂ ਦਾ ਸਾਥ ਜਰੂਰੀ : DC
ਨਸ਼ਿਆਂ ਵਿਰੁੱਧ ਵਟਸ ਐਪ ਨੰਬਰ ਤੇ
ਦਿੱਤੀ ਜਾ ਸਕਦੀ ਹੈ ਜਾਣਕਾਰੀ
ਰੋਹਿਤ ਗੁਪਤਾ
ਬਟਾਲਾ, 3 ਜੁਲਾਈ ਪੰਜਾਬ ਸਰਕਾਰ ਵੱਲੋ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਅੰਦਰ ਚੱਲ ਰਹੀ ਹੈ। ਅੱਜ ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਐਲ.ਬਾਵਾ ਡੀ.ਏ.ਵੀ ਕਾਲਜ ਬਟਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਨਗਰ ਨਿਗਮ ਬਟਾਲਾ ਦੀ ‘ਯੁੱਧ ਨਸ਼ਿਆ ਵਿਰੁੱਧ’ ਟੀਮ ਵੱਲੋ ਕਾਲਜ ਦੇ ਸਟਾਫ਼ ਅਤੇ ਐਨ.ਸੀ.ਸੀ ਵਿਦਿਆਰਥੀਆਂ ਨੂੰ ਨਸ਼ਿਆ ਨਾਲ ਹੋਣ ਵਾਲੇ ਨੁਕਸਾਨ ਅਤੇ ਬਿਮਾਰੀਆਂ ਆਦਿ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤਾ। ਉਨਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫਤ ਇਲਾਜ ਕਰਵਾਇਆ ਜਾਂਦਾ ਹੈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਵਲੋਂ ਜਾਰੀ ਵਟਸ ਐਪ ਨੰਬਰ (97791-00200 ਬਾਰੇ ਜਾਣਕਾਰੀ ਦਿੱਤੀ ਗਈ ਕਿ ਇਸ ਨੰਬਰ ’ਤੇ ਨਸ਼ਿਆਂ ਵਿਰੁੱਧ ਜਾਣਕਾਰੀ ਦਿੱਤੀ ਜਾ ਸਕਦੀ ਹੈ ਅਤੇ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਇਸ਼ ਮੌਕੇ ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਤੇ ਐਨ.ਸੀ.ਸੀ ਅਫਸਰ ਕੈਪਟਨ ਮੁਨੀਸ਼ ਯਾਦਵ ਅਤੇ ਸਮੂਹ ਸਟਾਫ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਨਸ਼ਿਆਂ ਨੂੰ ਖਤਮ ਕਰਨ ਲਈ ਸਹਿਯੋਗ ਕੀਤਾ ਜਾਵੇ।
ਉਨਾਂ ਅੱਗੇ ਦੱਸਿਆ ਕਿ ਅਗਲਾ ਕੈਂਪ 8 ਜੁਲਾਈ 205 ਨੂੰ ਰੇਲਵੇ ਸਟੇਸ਼ਨ ਬਟਾਲਾ ਵਿਖੇ ਲਗਾਇਆ ਜਾਵੇਗਾ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਸਰਕਾਰ ਦਾ ਸਹਿਯੋਗ ਕਰਨ ਅਤੇ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਅੱਗੇ ਆਉਣ।
ਇਸ ਕੈਂਪ ਵਿੱਚ ਸੁਪਰਡੰੈਂਟ ਪਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਾਜਬੀਰ ਡੋਗਰਾ, ਰਾਜਬੀਰ ਕੋਰ ਧਰਮਜੀਤ ਸਿੰਘ, ਰਜੇਸ਼ ਮਸੀਹ, ਕੁਲਦੀਪ ਸਿੰਘ ਅਤੇ ਅਜੈ ਸਮੇਤ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਮੋਜੂਦ ਸਨ।