ਆਰਮੀ ਅਗਨੀਵੀਰ ਭਰਤੀ ਰੈਲੀ ਲਈ ਸਰੀਰਕ ਪ੍ਰੀਖਿਆ ਦੀਆਂ ਤਿਆਰੀਆਂ ਸ਼ੁਰੂ
ਅਸ਼ੋਕ ਵਰਮਾ
ਬਠਿੰਡਾ, 3 ਜੁਲਾਈ 2025 : ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਏ.ਆਰ.ਓ. ਫਿਰੋਜਪੁਰ ਦੀ ਆਰਮੀ ਅਗਨੀਵੀਰ ਭਰਤੀ ਦਾ ਫਿਜੀਕਲ ਟੈਸਟ 17 ਅਗਸਤ ਤੋਂ 25 ਅਗਸਤ 2025 ਤੱਕ ਹੋ ਰਿਹਾ ਹੈ, ਜਿਸ ਤਹਿਤ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਜਿਲਕਾ ਦੇ ਨੌਜਵਾਨਾਂ ਲਈ ਫਿਜੀਕਲ ਟੈਸਟ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸਿਖਲਾਈ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਦਿੱਤੀ।
ਉਨ੍ਹਾਂ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਆ ਕੇ ਫਿਜੀਕਲ ਟੈਸਟ ਦੀ ਤਿਆਰੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਵਿੱਚ ਕੈਂਪ ਕਾਲਝਰਾਣੀ ਦੇ ਫਿਜੀਕਲ ਟੈਸਟ ਦਾ ਰਿਜਲਟ ਬਹੁਤ ਵਧੀਆ ਰਿਹਾ ਹੈ ਅਤੇ ਫਿਜੀਕਲ ਟੈਸਟ ਦੀ ਤਿਆਰੀ ਤਜ਼ਰਬੇਕਾਰ ਇੰਨਸਟਰੱਕਟਰਾਂ ਵੱਲੋਂ ਕਰਵਾਈ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਉਕਤ ਜਿਲਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ 7 ਜੁਲਾਈ 2025 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਨਿੱਜੀ ਤੌਰ ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ ਵਿਖੇ ਦਸਵੀ/ਬਾਰਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਨ-ਲਾਈਨ ਅਪਲਾਈ ਕੀਤੇ ਫਾਰਮ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਅਤੇ ਰੈਜੀਡੈਂਸੀ ਸਰਟੀਫਿਕੇਟ ਦੀ ਫੋਟੋ ਕਾਪੀ 02 ਤਾਜਾ ਪਾਸਪੋਰਟ ਸਾਈਜ ਫੋਟੋ ਦਸਤਾਵੇਜ਼ ਸਮੇਤ ਨਿੱਜੀ ਤੌਰ ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਕੈਂਪ ਕਾਲਝਰਾਣੀ ਵਿਖੇ ਪੰਜਾਬ ਪੁਲਿਸ ਦੇ ਫਿਜੀਕਲ ਟੈਸਟ ਦੀ ਤਿਆਰੀ ਵੀ ਚੱਲ ਰਹੀ ਹੈ । ਜਿਨ੍ਹਾਂ ਯੁਵਕਾਂ ਨੇ ਪੰਜਾਬ ਪੁਲਿਸ ਦਾ ਲਿਖਤੀ ਪੇਪਰ ਦਿੱਤਾ ਹੋਇਆ ਹੈ, ਉਹ ਵੀ ਕੈਂਪ ਕਾਲਝਰਾਣੀ ਆ ਕੇ ਫਿਜੀਕਲ ਟੈਸਟ ਦੀ ਤਿਆਰੀ ਕਰ ਸਕਦੇ ਹਨ । ਸਿਖਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ।
ਵਧੇਰੇ ਜਾਣਕਾਰੀ ਲਈ 94641-52013, 93167-13000, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ ।