DSGMC ਪ੍ਰਧਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੰਬ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਗ੍ਰਿਫਤਾਰੀ ਦਾ ਸਵਾਗਤ
- ਐਸਜੀਪੀਸੀ ਭਵਿੱਖ ਵਿੱਚ ਅਜਿਹੇ ਕਿਸੇ ਵੀ ਘਟਨਾ ਦਾ ਮੁਕਾਬਲਾ ਕਰਨ ਲਈ ਪਹਿਲਾਂ ਹੀ ਤਿਆਰ ਰਹੇ: ਕਾਲਕਾ
ਨਵੀਂ ਦਿੱਲੀ 18 ਜੁਲਾਈ, 2025 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇਥੇ 14 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,(ਐਸਜੀਪੀਸੀ) ਨੂੰ ਭੇਜੀ ਗਈ ਉਸ ਈ-ਮੇਲ ਦੀ ਨਿੰਦਾ ਕੀਤੀ ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਅੰਮ੍ਰਿਤਸਰ ਦੇ ਪਵਿੱਤਰ ਸਥਾਨ ਤੇ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਸੀ।
ਉਨਾਂ ਨੇ ਕਿਹਾ ਕਿ ਅਸੀਂ ਉਸ ਵਿਅਕਤੀ ਦੀ ਗ੍ਰਿਫਤਾਰੀ ਦਾ ਸਵਾਗਤ ਕਰਦੇ ਹਾਂ ਜਿਸ ਨੇ ਇਹ ਈ-ਮੇਲ ਭੇਜੀਆਂ ਹਨ ਅਤੇ ਇਹ ਪੁਲਿਸ ਅਤੇ ਖੁਫੀਆ ਏਜੰਸੀਆਂ ਦੀ ਸ਼ਲਾਘਾ ਹੈ ਜਿਨ੍ਹਾਂ ਨੇ ਕੁਝ ਹੀ ਦਿਨਾਂ ਵਿੱਚ ਇਹ ਮਾਮਲਾ ਸੁਲਝਾ ਲਿਆ ।
ਡੀਐਸਜੀਐਮਸੀ ਹੈੱਡਕੁਆਰਟਰ ਗੁਰਦੁਆਰਾ ਰਕਾਬਗੰਜ ਸਾਹਿਬ, ਨਵੀਂ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਹਰਮੀਤ ਸਿੰਘ ਕਾਲਕਾ ਨੇ ਇਸ ਮਾਮਲੇ ਦੀ ਪੂਰੀ ਪੜਤਾਲ ਦੀ ਮੰਗ ਕੀਤੀ। ਉਨਾਂ ਦਸਿਆ ਕਿ ਕਰਨਾਟਕ ਅਤੇ ਤਾਮਿਲਨਾਡੂ ਵਿੱਚ ਸੰਬੰਧ ਕਾਇਮ ਹੋਏ ਹਨ ਅਤੇ ਫਰੀਦਾਬਾਦ ਵਾਸੀ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਭ ਤੋਂ ਵੱਡੀ ਧਾਰਮਿਕ ਪਵਿੱਤਰਤਾ ਵਾਲੀ ਥਾਂ, ਜਿੱਥੇ ਦੁਨੀਆਂ ਭਰ ਤੋਂ ਹਰ ਧਰਮ ਦੇ ਲੋਕ ਸਤਿਕਾਰ ਨਾਲ ਸਿਰ ਨਿਵਾਉਂਦੇ ਹਨ, ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਰ.ਡੀ.ਐਕਸ. ਨਾਲ ਉਡਾਉਣ ਦੀ ਧਮਕੀ ਨੇ ਨਾਨਕ ਨਾਮ ਲੇਵਾ ਸੰਗਤ ਨੂੰ ਹਿਲਾ ਦਿੱਤਾ ਹੈ। ਇਹ ਪਤਾ ਲਗਣਾ ਚਾਹੀਦਾ ਹੈ ਕਿ ਇਸ ਘਿਨਾਉਣੇ ਕੰਮ ਦੇ ਪਿਛੇ ਕੌਣ ਹੈ ।
ਕਾਲਕਾ ਨੇ ਮੰਗ ਕੀਤੀ ਕਿ ਧਮਕੀਆਂ ਦੇਣ ਵਾਲੇ ਵਿਅਕਤੀਆਂ ਨੂੰ ਪੈਸੇ ਦਿੱਤੇ ਜਾ ਸਕਦੇ ਹਨ ਅਤੇ ਅਜਿਹੇ ਘਿਨਾਉਣੇ ਅਪਰਾਧ ਨੂੰ ਕਰਨ ਦੇ ਉਦੇਸ਼ ਦਾ ਪਤਾ ਲਗਾਇਆ ਜਾਣਾ ਚਾਹੀਦਾ ਹੈ ।
ਉਨਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ ਸਾਈਂ ਮੀਆਂ ਮੀਰ ਜੀ ਨੇ ਰੱਖੀ ਸੀ, ਜੋ ਪੰਜਵੇਂ ਪਾਤਸ਼ਾਹੀ ਗੁਰੂ ਅਰਜਨ ਦੇਵ ਜੀ ਵੱਲੋਂ ਸੱਦੇ ਗਏ ਸਨ।
ਕਾਲਕਾ ਨੇ ਐਸਜੀਪੀਸੀ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਉਹ ਆਈ.ਟੀ. ਸੈਲ ਨੂੰ ਸੁਚੇਤ ਰਹਿਣ ਲਈ ਕਹਿਣ ਤਾਂ ਜ਼ੋ ਅਜਿਹੀ ਕਿਸੇ ਘਟਨਾ ਨਾਲ ਨਜਿੱਠਿਆ ਜਾ ਸਕੇ ਅਤੇ ਭਵਿੱਖ ਵਿੱਚ ਅਜਿਹੀ ਘਟਨਾ ਨਾ ਦੁਹਰਾਈ ਜਾਵੇ ।