ਬਠਿੰਡਾ:ਆਪ੍ਰੇਸ਼ਨ ਸੀਲ 17 ਤਹਿਤ ਅਫਸਰਾਂ ਵੱਲੋਂ ਕੀਤੀ ਗਈ ਅੰਤਰਰਾਜੀ ਨਾਕਿਆਂ ਦੀ ਚੈਕਿੰਗ
ਅਸ਼ੋਕ ਵਰਮਾ
ਬਠਿੰਡਾ, 20 ਜੁਲਾਈ 2025 : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੇ ਤਹਿਤ ਐਸਐਸਪੀ ਮੈਡਮ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਟਰ ਸਟੇਟ ਆਪ੍ਰੇਸ਼ਨ ਸੀਲ-17 ਅਧੀਨ ਜ਼ਿਲ੍ਹੇ ਦੇ ਸਰਹੱਦੀ ਨਾਕਿਆਂ ਦੀ ਚੈਕਿੰਗ ਕੀਤੀ ਗਈ।
ਇਸ ਮੌਕੇ ਸ਼੍ਰੀ ਇਸ਼ਾ ਸਿੰਗਲਾ ਡੀ.ਐੱਸ.ਪੀ CAW ਅਤੇ ਸ਼੍ਰੀ ਸੰਜੀਵ ਕੁਮਾਰ ਡੀ.ਐੱਸ.ਪੀ ਕਮਾਂਡ ਸੈਂਟਰ ਬਠਿੰਡਾ ਨੇ ਕਿਹਾ ਕਿ ਨਸ਼ਾ ਤਸਕਰੀ ਨੂੰ ਜੜ੍ਹੋਂ ਖਤਮ ਕਰਨ ਅਤੇ ਮਾੜੇ ਅਨਸਰਾਂ 'ਤੇ ਨਕੇਲ ਕਸਣ ਪੁਲਿਸ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਸਖਤ ਜਾਂਚ ਜਾਰੀ ਹੈ, ਤਾਂ ਕਿ ਜ਼ਿਲ੍ਹੇ 'ਚ ਅਮਨ-ਚੈਨ ਬਰਕਰਾਰ ਰਹੇ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਜਾਂ ਕੰਟਰੋਲ ਰੂਮ ਦੇ ਨੰਬਰ 75080-09080 'ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।