ਬਠਿੰਡਾ ਪੁਲਿਸ ਵੱਲੋਂ ਫੋਨ 'ਤੇ ਧਮਕੀ ਦੇ ਕੇ ਫਿਰੌਤੀ ਮੰਗਣ ਵਾਲੇ ਤਿੰਨ ਵਿਅਕਤੀ ਗ੍ਰਿਫਤਾਰ
ਅਸ਼ੋਕ ਵਰਮਾ
ਤਲਵੰਡੀ ਸਾਬੋ (ਬਠਿੰਡਾ), 27 ਜੁਲਾਈ 2025: ਐਸਐਸਪੀ ਮੈਡਮ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਤਲਵੰਡੀ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਤਿੰਨ ਅਜਿਹੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜੋ ਲੋਕਾਂ ਨੂੰ ਫੋਨ ਕਰਕੇ ਧਮਕੀਆਂ ਦੇ ਰਹੇ ਸਨ ਅਤੇ ਲੱਖਾਂ ਰੁਪਏ ਦੀ ਫਿਰੌਤੀ ਮੰਗ ਰਹੇ ਸਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਤਲਵੰਡੀ ਸਾਬੋ ਸ੍ਰੀ ਰਾਜੇਸ਼ ਸਨੇਹੀ ਬੱਤਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਤਿੰਨਾਂ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਗੰਭੀਰ ਜਾਂਚ ਜਾਰੀ ਹੈ।
ਉਹਨਾਂ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਫੋਨ 'ਤੇ ਧਮਕੀ ਜਾਂ ਫਿਰੌਤੀ ਮੰਗਣ ਵਾਲੀ ਕਾਲ ਆਉਂਦੀ ਹੈ ਤਾਂ ਉਸ ਦੀ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਵਿੱਚ ਜਾ ਕੇ ਸ਼ਿਕਾਇਤ ਦਰਜ ਕਰਵਾਉਣੀ ਯਕੀਨੀ ਬਣਾਉਣ।